07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2025

ਥਾਣਾ ਜੋਧਾਂ ਦੇ 2 ਏ. ਐਸ. ਆਈ. ਤੇ ਇਕ ਕਾਂਸਟੇਬਲ ਲੱਖਾਂ ਦੀ ਰਿਸ਼ਵਤ ਲੈਣ ਦੇ ਮਾਮਲੇ 'ਚ ਮੁਅੱਤਲ

ਜੋਧਾਂ (ਲੁਧਿਆਣਾ), 28 ਜੂਨ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਪੁਲਿਸ...

ਅਜੀਤ ਡੈਸਕ 28-06-2025

ਜੋਧਾਂ (ਲੁਧਿਆਣਾ), 28 ਜੂਨ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਪੁਲਿਸ ਥਾਣਾ ਜੋਧਾਂ ਦੇ ਦੋ ਏ. ਐਸ. ਆਈ. ਤੇ ਇਕ ਕਾਂਸਟੇਬਲ ਨੂੰ ਨਸ਼ੇ ਸਮੇਤ ਕਾਬੂ ਕੀਤੇ ਤਿੰਨ ਨੌਜਵਾਨਾਂ ਨੂੰ ਛੱਡਣ ਲਈ ਰਿਸ਼ਵਤ ਲੈਣ ਦੇ ਮਾਮਲੇ 'ਚ ਮੁਅੱਤਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ. ਅੰਕੁਰ ਗੁਪਤਾ ਨੇ ਏ. ਐਸ. ਆਈ. ਹਰਪ੍ਰੀਤ ਸਿੰਘ ਤੇ ਏ. ਐਸ. ਆਈ. ਹਰਜੀਤ ਸਿੰਘ ਅਤੇ ਇਕ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਲਾਈਨ 'ਚ ਰਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿੰਡ ਖੰਡੂਰ ਦੇ ਤਿੰਨ ਨੌਜਵਾਨਾਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਸੀ ਜਿਨ੍ਹਾਂ ਤੋਂ ਇਕ ਲੱਖ ਅੱਠ ਹਜ਼ਾਰ ਰੁਪਏ ਲੈ ਕੇ ਇਕ ਨੌਜਵਾਨ ਉਤੇ ਛੋਟਾ ਜਿਹਾ ਮਾਮਲਾ ਦਰਜ ਕੀਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ, ਉਸ ਨੌਜਵਾਨ ਨੇ ਰਿਸ਼ਵਤ ਦੇਣ ਦੀ ਪੁਲਿਸ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਐਸ. ਐਸ. ਪੀ. ਡਾ. ਅੰਕੁਰ ਗੁਪਤਾ ਨੂੰ ਭੇਜ ਦਿੱਤੀ। ਐਸ. ਐਸ. ਪੀ. ਡਾ. ਅੰਕੁਰ ਗੁਪਤਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾਂਚ ਡੀ. ਐਸ. ਪੀ. ਦਾਖਾ ਵਰਿੰਦਰ ਸਿੰਘ ਖੋਸਾ ਨੂੰ ਸੌਂਪ ਦਿੱਤੀ ਹੈ। 

ਪਿਛਲੀ ਖ਼ਬਰ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਜੱਗੂ ਭਗਵਾਨਪੁਰੀਆ ਦੀ ਮਾਤਾ ਦੀ ਲਾਸ਼ ਸੜਕ 'ਤੇ ਰੱਖ ਕੇ ਲਗਾਇਆ ਜਾਮ