07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2025

ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸੰਸਕਾਰ

ਤਰਨਤਾਰਨ, 28 ਜੂਨ (ਹਰਿੰਦਰ ਸਿੰਘ)-ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਤਰਨਤਾਰਨ ਤੋਂ...

ਅਜੀਤ ਡੈਸਕ 28-06-2025

ਤਰਨਤਾਰਨ, 28 ਜੂਨ (ਹਰਿੰਦਰ ਸਿੰਘ)-ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਅੱਜ ਤਰਨਤਾਰਨ ਦੇ ਸੱਚਖੰਡ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਹਜ਼ਾਰਾਂ ਨਮ ਅੱਖਾਂ ਦੀ ਹਾਜ਼ਰੀ ਵਿਚ ਕਰ ਦਿੱਤਾ ਗਿਆ। ਉਨ੍ਹਾਂ ਦੇ ਅੰਤਿਮ ਸੰਸਕਾਰ ਦੌਰਾਨ ‘ਆਪ’ ਦੀ ਸਮੂਹ ਲੀਡਰਸ਼ਿਪ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ‘ਆਪ’ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਫੌਜਾ ਸਿੰਘ, ਵਿਧਾਇਕ ਹਰਦਿੱਤ ਸਿੰਘ ਸੇਖੋਂ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਨਰੇਸ਼ ਕਟਾਰੀਆ, ਵਿਧਾਇਕ ਬਲਜਿੰਦਰ ਕੌਰ, ਲਕਸ਼ਮੀ ਕਾਂਤ ਚਾਵਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ‘ਆਪ’, ਕਾਂਗਰਸ ਅਤੇ ਅਕਾਲੀ ਦਲ, ਭਾਜਪਾ ਨਾਲ ਸੰਬੰਧਿਤ ਆਗੂਆਂ ਤੋਂ ਇਲਾਵਾ ਸ਼ਹਿਰ ਨਿਵਾਸੀ ਮੌਜੂਦ ਸਨ। 

ਪਿਛਲੀ ਖ਼ਬਰ ਸ਼ੇਫਾਲੀ ਜਰੀਵਾਲਾ ਦੀ ਮ੍ਰਿਤਕ ਦੇਹ ਰਿਹਾਇਸ਼ 'ਤੇ ਪੁੱਜੀ ਅਗਲੀ ਖ਼ਬਰ ਥਾਣਾ ਜੋਧਾਂ ਦੇ 2 ਏ. ਐਸ. ਆਈ. ਤੇ ਇਕ ਕਾਂਸਟੇਬਲ ਲੱਖਾਂ ਦੀ ਰਿਸ਼ਵਤ ਲੈਣ ਦੇ ਮਾਮਲੇ 'ਚ ਮੁਅੱਤਲ