08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2025

ਸ਼੍ਰੋਮਣੀ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸੰਬੰਧ ਵਿਚ ਸਜਾਏ ਗਏ ਸਮਾਗਮ

ਅੰਮ੍ਰਿਤਸਰ 29 ਜੂਨ (ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸੰਬੰਧ ਵਿਚ ਉਨ੍ਹਾਂ ਦੀ ਯਾਦਗਾਰ ਰਾਮ ਬਾਗ ਵਿਖੇ ਸਮਾਗਮ ਸਜਾਏ ਗਏ। ਇਸ ਮੌਕੇ...

ਅਜੀਤ ਡੈਸਕ 29-06-2025

 ਅੰਮ੍ਰਿਤਸਰ 29 ਜੂਨ (ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸੰਬੰਧ ਵਿਚ ਉਨ੍ਹਾਂ ਦੀ ਯਾਦਗਾਰ ਰਾਮ ਬਾਗ ਵਿਖੇ ਸਮਾਗਮ ਸਜਾਏ ਗਏ। ਇਸ ਮੌਕੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਰਾਮ ਬਾਗ ਵਿਖੇ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿਚ ਦੋ ਸਮਾਗਮ ਕਰਵਾਏ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਰਾਮ ਬਾਗ ਦੀ ਸਾਂਭ ਸੰਭਾਲ ਲਈ ਪ੍ਰਸ਼ਾਸਨ ਪਾਸੋਂ ਵੀ ਯਤਨ ਕਰਨ ਦੀ ਮੰਗ ਕੀਤੀ।

ਪਿਛਲੀ ਖ਼ਬਰ 'ਆਪ' ਵਲੋਂ ਪਾਰਟੀ ਤੋਂ ਬਾਹਰ ਕੱਢਣ 'ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਹਿਲੀ ਪ੍ਰਤੀਕਿਰਿਆ ਅਗਲੀ ਖ਼ਬਰ ਐਮਰਜੈਂਸੀ ਵਿਰੁੱਧ ਬਹਾਦਰੀ ਨਾਲ ਲੜਾਈ ਲੜਨ ਵਾਲਿਆਂ ਨੂੰ ਰੱਖਣਾ ਚਾਹੀਦਾ ਹੈ ਯਾਦ - ਪ੍ਰਧਾਨ ਮੰਤਰੀ ਮੋਦੀ