ਅਟਾਰੀ (ਅੰਮ੍ਰਿਤਸਰ), 29 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ) - ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਕਾਮਯਾਬੀ ਹਾਸਿਲ ਕਰਦਿਆ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਇੰਚ ਸੀ.ਆਈ.ਏ. ਸਟਾਫ਼ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵਲੋਂ 2 ਗਲੌਕ ਪਿਸਤੌਲ ਸਮੇਤ ਮੈਗਜੀਨ, ਇਕ ਆਟੋ ਸਮੇਤ 2 ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆ ਇੰਚ ਸੀ.ਆਈ.ਏ. ਨੇ ਦੱਸਿਆ ਕਿ ਸਾਡੀ ਪੁਲਿਸ ਪਾਰਟੀ ਨੂੰ ਪਾਕਿਸਤਾਨ ਤੋਂ ਅਸਲਾ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਪਲਾਈ ਕਰਨ ਵਾਲੇ ਅਜੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਨਿੱਕਾ ਅੱਡਾ ਅਟਾਰੀ ਤੇ ਅਰਸ਼ਦੀਪ ਸਿੰਘ ਪੁੱਤਰ ਰਾਜੂ ਸਿੰਘ ਵਾਸੀ ਨਵੀਂ ਆਬਾਦੀ ਅਟਾਰੀ ਨੂੰ ਉਕਤ ਅਸਲੇ ਸਮੇ ਗ੍ਰਿਫਤਾਰ ਕੀਤਾ ਗਿਆ ਹੈ ਇਸ ਸੰਬੰਧੀ ਪੁਲਿਸ ਥਾਣਾ ਘਰਿੰਡਾ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਸੀਆਈਏ ਸਟਾਫ ਨੇ 2 ਗਲੌਕ ਪਿਸਤੌਲ, ਮੈਗਜ਼ੀਨ ਸਮੇਤ 2 ਦੋਸ਼ੀ ਕੀਤੇ ਗ੍ਰਿਫਤਾਰ
ਅਟਾਰੀ (ਅੰਮ੍ਰਿਤਸਰ), 29 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ) - ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਕਾਮਯਾਬੀ ਹਾਸਿਲ ਕਰਦਿਆ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਇੰਚ ਸੀ.ਆਈ.ਏ. ਸਟਾਫ਼ ਦੀ ਅਗਵਾਈ ਹੇਠ...
ਅਜੀਤ ਡੈਸਕ
29-06-2025