29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2025

ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਨਹੀਂ ਮਿਲੀ ਕੋਈ ਰਾਹਤ

ਚੰਡੀਗੜ੍ਹ, 3 ਜੁਲਾਈ- ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਹਾਈ ਕੋਰਟ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਵਲੋਂ ਹਾਈਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਭਲਕੇ...

ਅਜੀਤ ਡੈਸਕ 03-07-2025

ਚੰਡੀਗੜ੍ਹ, 3 ਜੁਲਾਈ- ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਹਾਈ ਕੋਰਟ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਵਲੋਂ ਹਾਈਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਭਲਕੇ ਮੁੜ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਵਲੋਂ ਦਾਇਰ ਪਟੀਸ਼ਨ ਵਿਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਅਤੇ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਮਜੀਠੀਆ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।

ਪਿਛਲੀ ਖ਼ਬਰ ਸੋਨਪ੍ਰਯਾਗ ਨੇੜੇ ਖਿਸਕੀ ਜ਼ਮੀਨ, ਕੇਦਾਰਨਾਥ ਯਾਤਰਾ ਅਸਥਾਈ ਤੌਰ ’ਤੇ ਮੁਲਤਵੀ ਅਗਲੀ ਖ਼ਬਰ ਘਰ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ