27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2025

ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਤ

ਜੈਂਤੀਪੁਰ, (ਅੰਮ੍ਰਿਤਸਰ), 4 ਜੁਲਾਈ (ਭੁਪਿੰਦਰ ਸਿੰਘ ਗਿੱਲ)- ਕਸਬੇ ਤੋਂ ਥੋੜੀ ਦੂਰ ਪੈਂਦੇ ਪਿੰਡ ਮਾਨ ਵਿਖੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ....

ਅਜੀਤ ਡੈਸਕ 04-07-2025

ਜੈਂਤੀਪੁਰ, (ਅੰਮ੍ਰਿਤਸਰ), 4 ਜੁਲਾਈ (ਭੁਪਿੰਦਰ ਸਿੰਘ ਗਿੱਲ)- ਕਸਬੇ ਤੋਂ ਥੋੜੀ ਦੂਰ ਪੈਂਦੇ ਪਿੰਡ ਮਾਨ ਵਿਖੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਮਿਲੀ ਜਾਣਕਾਰੀ ਅਨੁਸਾਰ ਜਗਦੇਵ ਸਿੰਘ ਉਰਫ਼ ਜੱਗਾ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਮਾਨ, ਜੋ ਆਪਣੇ ਖੇਤਾਂ ਨੂੰ ਪਾਣੀ ਲਾਉਣ ਵਾਸਤੇ ਮੋਟਰ ’ਤੇ ਗਿਆ ਸੀ। ਪਰਿਵਾਰ ਵਲੋਂ ਫੋਨ ਕਰਨ ’ਤੇ ਫੋਨ ਨਾ ਚੁੱਕਣ ’ਤੇ ਮੋਟਰ ’ਤੇ ਜਾ ਕੇ ਦੇਖਿਆ ਤਾਂ ਨੌਜਵਾਨ ਨੂੰ ਕਰੰਟ ਲੱਗਣ ਕਾਰਨ ਜ਼ਮੀਨ ’ਤੇ ਡਿੱਗਾ ਪਿਆ ਸੀ ਤੇ ਉੱਪਰ ਬਿਜਲੀ ਦੀ ਤਾਰ ਡਿੱਗੀ ਹੋਈ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੇ ਬਿਲਡਰ ਵਿਰੁੱਧ ਕੇਸ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਕੀਤਾ ਵੱਖ