25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2025

ਪਿਤਾ ’ਤੇ ਹੋਏ ਹਮਲੇ ਤੋਂ ਬਾਅਦ ਪੰਜਾਬੀ ਅਦਾਕਾਰਾ ਤਾਨੀਆ ਦਾ ਬਿਆਨ ਆਇਆ ਸਾਹਮਣੇ

ਮੁੰਬਈ, 5 ਜੁਲਾਈ- ਪਿਤਾ ’ਤੇ ਹੋਏ ਹਮਲੇ ਤੋਂ ਬਾਅਦ ਪੰਜਾਬੀ ਅਦਾਕਾਰਾ ਤਾਨੀਆ ਦਾ ਬਿਆਨ ਸਾਹਮਣੇ ਆਇਆ ਹੈ। ਤਾਨੀਆਂ ਦੀ ਸੋਸ਼ਲ ਮੀਡੀਆ ਟੀਮ ਵਲੋਂ ਜਾਰੀ ਬਿਆਨ ’ਚ....

ਅਜੀਤ ਡੈਸਕ 05-07-2025

ਮੁੰਬਈ, 5 ਜੁਲਾਈ- ਪਿਤਾ ’ਤੇ ਹੋਏ ਹਮਲੇ ਤੋਂ ਬਾਅਦ ਪੰਜਾਬੀ ਅਦਾਕਾਰਾ ਤਾਨੀਆ ਦਾ ਬਿਆਨ ਸਾਹਮਣੇ ਆਇਆ ਹੈ। ਤਾਨੀਆਂ ਦੀ ਸੋਸ਼ਲ ਮੀਡੀਆ ਟੀਮ ਵਲੋਂ ਜਾਰੀ ਬਿਆਨ ’ਚ ਆਖਿਆ ਗਿਆ ਹੈ ਕਿ ਇਹ ਸਮਾਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਬੇਹੱਦ ਨਾਜ਼ੁਕ ਤੇ ਭਾਵੁਕਤਾਂ ਵਾਲਾ ਹੈ। ਉਨ੍ਹਾਂ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀ ਨਿੱਜਤਾ ਦਾ ਧਿਆਨ ਰੱਖਿਆ ਜਾਵੇ ਅਤੇ ਸੰਭਲਣ ਦਾ ਸਮਾਂ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸੰਵੇਦਨਸ਼ੀਲ ਮੌਕੇ ਸਮੇਂ ਝੂਠੀਆਂ ਖ਼ਬਰਾਂ ਤੇ ਅਫ਼ਵਾਹਾਂ ਨਾ ਫੈਲਾਈਆਂ ਜਾਣ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਯਾਨੀ 4 ਜੂਨ 2025 ਨੂੰ ਮੋਗਾ ਦੇ ਕੋਟ ਈਸੇ ਖਾਂ ਵਿਚ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਹਮਲਾ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋ ਅਣ-ਪਛਾਤੇ ਹਮਲਾਵਰਾਂ ਨੇ ਕਲੀਨਿਕ ਦੇ ਕੈਬਿਨ ਵਿਚ ਬੈਠੇ ਡਾਕਟਰ ਅਨਿਲ ਕੰਬੋਜ ‘ਤੇ ਫਾਇਰਿੰਗ ਕੀਤੀ ਤੇ ਫਰਾਰ ਹੋ ਗਏ ਸਨ। ਡਾ. ਅਨਿਲ ਕੰਬੋਜ ਨੂੰ ਗੰਭੀਰ ਹਾਲਤ ’ਚ ਹਸਪਤਾਲ ’ਚ ਦਾਖਲ ਕਰਵਾਇਆ ਗਿਆ।


ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕੰਬੋਜ ਦੇ ਦੋ ਗੋਲੀਆਂ ਲੱਗੀਆਂ ਸਨ, ਜਿਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ ’ਚ ਬੈਠੇ ਸਨ।


ਪੁਲਿਸ ਅਨੁਸਾਰ ਹਮਲਾਵਰ ਪਹਿਲਾਂ ਇਲਾਜ ਕਰਵਾਉਣ ਦੇ ਬਹਾਨੇ ਕਲੀਨਿਕ ਵਿਚ ਦਾਖਲ ਹੋਏ ਅਤੇ ਡਾਕਟਰ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਾਕਟਰ ’ਤੇ ਗੋਲ਼ੀਆਂ ਚਲਾ ਦਿੱਤੀਆਂ। ਫਿਲਹਾਲ ਪੁਲਿਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਦੋ ਦਿਨਾਂ ਦੌਰੇ ’ਤੇ ਅਰਜਨਟੀਨਾ ਪੁੱਜੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ ਉਤਸਾਹ ਸਹਿਤ ਮਨਾਇਆ