25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2025

10-11 ਜੁਲਾਈ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ, 5 ਜੁਲਾਈ- ਪੰਜਾਬ ਸਰਕਾਰ 10-11 ਜੁਲਾਈ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਇਆ ਜਾਵੇਗਾ। ਇਸ ਦੌਰਾਨ ਬੇਅਦਬੀ ਦੇ ਖਿਲਾਫ਼ ਮਾਨ ਸਰਕਾਰ ਵਲੋਂ ਕਾਨੂੰਨ ਲਿਆਂਦਾ....

ਅਜੀਤ ਡੈਸਕ 05-07-2025

ਚੰਡੀਗੜ੍ਹ, 5 ਜੁਲਾਈ- ਪੰਜਾਬ ਸਰਕਾਰ 10-11 ਜੁਲਾਈ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਇਆ ਜਾਵੇਗਾ। ਇਸ ਦੌਰਾਨ ਬੇਅਦਬੀ ਦੇ ਖਿਲਾਫ਼ ਮਾਨ ਸਰਕਾਰ ਵਲੋਂ ਕਾਨੂੰਨ ਲਿਆਂਦਾ ਜਾਵੇਗਾ, ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਇਹ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ।

ਪੰਜਾਬ ਸਰਕਾਰ ਦੇ ਸੂਤਰਾਂ ਅਨੁਸਾਰ, ਇਸ ਸੈਸ਼ਨ ਲਈ ਸੋਮਵਾਰ, 7 ਜੁਲਾਈ ਨੂੰ ਇਕ ਮਹੱਤਵਪੂਰਨ ਕੈਬਨਿਟ ਮੀਟਿੰਗ ਹੋਵੇਗੀ, ਜਿਸ ਵਿਚ ਨਸ਼ਾ ਤਸਕਰੀ ਸੰਬੰਧੀ ਸਖ਼ਤ ਫੈਸਲੇ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਸਤਲੁਜ ਯਮੁਨਾ ਲਿੰਕ ਨਹਿਰ ਲਈ ਰਣਨੀਤੀ ਤਿਆਰ ਕਰਨ ’ਤੇ ਚਰਚਾ ਹੋ ਸਕਦੀ ਹੈ।

ਸੂਤਰਾਂ ਅਨੁਸਾਰ, ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋਵੇਗੀ ਅਤੇ ਇਹ ਮੁੱਖ ਮੰਤਰੀ ਦੇ ਨਿਵਾਸ ’ਤੇ ਹੀ ਬੁਲਾਈ ਗਈ ਹੈ। ਪਰ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਨਸ਼ਿਆਂ ਦਾ ਮੁੱਦਾ ਮਹੱਤਵਪੂਰਨ ਹੋਵੇਗਾ। ਇਸ ਤੋਂ ਇਲਾਵਾ ਐਸ.ਵਾਈ.ਐਲ. ’ਤੇ ਚਰਚਾ ਕੀਤੀ ਜਾਵੇਗੀ, ਕਿਉਂਕਿ 9 ਜੁਲਾਈ ਨੂੰ ਹੀ ਕੇਂਦਰ ਵਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਇਸ ਮੁੱਦੇ ’ਤੇ ਗੱਲਬਾਤ ਲਈ ਬੁਲਾਇਆ ਗਿਆ ਹੈ।

ਪਿਛਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ ਅਗਲੀ ਖ਼ਬਰ ਦੋ ਦਿਨਾਂ ਦੌਰੇ ’ਤੇ ਅਰਜਨਟੀਨਾ ਪੁੱਜੇ ਪ੍ਰਧਾਨ ਮੰਤਰੀ ਮੋਦੀ