25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2025

ਰਿਸ਼ਵਤ ਲੈਂਦੇ ਹੋਏ ਜੇ.ਈ. ਗ੍ਰਿਫ਼ਤਾਰ

ਜਲੰਧਰ, 5 ਜੁਲਾਈ- ਜਲੰਧਰ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ....

ਅਜੀਤ ਡੈਸਕ 05-07-2025

ਜਲੰਧਰ, 5 ਜੁਲਾਈ- ਜਲੰਧਰ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਬਲਜੀਤ ਸਿੰਘ ਹੁਸੈਨਪੁਰ ਜ਼ਿਲ੍ਹੇ ਦੇ ਕੰਧਾਲਾ ਜੱਟਾਂ ਵਿਖੇ ਸਥਿਤ ਸਬ-ਸਟੇਸ਼ਨ ’ਤੇ ਤਾਇਨਾਤ ਸੀ। ਜਿੱਥੇ ਹੁਸੈਨਪੁਰ ਜ਼ਿਲ੍ਹੇ ਦੇ ਪਿੰਡ ਸੀਕਰੀ ਦੇ ਇਕ ਨਿਵਾਸੀ ਨੇ ਸ਼ਿਕਾਇਤ ਕੀਤੀ ਸੀ ਕਿ ਜੇ.ਈ. ਨੇ ਨਵਾਂ ਟਰਾਂਸਫਾਰਮਰ ਲਗਾਉਣ ਦੇ ਬਦਲੇ 20,000 ਰੁਪਏ ਦੀ ਮੰਗ ਕੀਤੀ ਸੀ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਪਰ ਦੋਵਾਂ ਵਿਚਕਾਰ 15,000 ਰੁਪਏ ਵਿਚ ਸੌਦਾ ਤੈਅ ਹੋ ਗਿਆ ਸੀ।

ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਟੀਮ ਨੇ ਜਾਲ ਵਿਛਾ ਕੇ ਬਲਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਬਿਊਰੋ ਨੇ ਮੁਲਜ਼ਮ ਜੇ.ਈ. ਖਿਲਾਫ਼ ਜਲੰਧਰ ਰੇਂਜ ਪੁਲਿਸ ਸਟੇਸ਼ਨ ਵਿਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਪਿਛਲੀ ਖ਼ਬਰ ਸਹਾਇਕ ਥਾਣੇਦਾਰ ਵੀਰਪਾਲ ਕੌਰ ਨੇ ਅਮਰੀਕਾ ਦੇ ਬਰਮਿੰਘਮ ’ਚ ਜਿੱਤੇ ਦੋ ਸੋਨ ਤਗਮੇ ਅਗਲੀ ਖ਼ਬਰ ਯੂ.ਪੀ. : ਪਲਟੀ ਖਾ ਕੰਧ ਨਾਲ ਟਕਰਾਈ ਕਾਰ, 8 ਦੀ ਮੌਤ