23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2025

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ

ਚੰਡੀਗੜ੍ਹ, 6 ਜੁਲਾਈ - ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਹੋਵੇਗੀ। ਕਿਸਾਨ ਭਵਨ ਚੰਡੀਗੜ੍ਹ ਵਿਖੇ ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਵਿਚ 35 ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ ਤੇ...

ਅਜੀਤ ਡੈਸਕ 06-07-2025

 ਚੰਡੀਗੜ੍ਹ, 6 ਜੁਲਾਈ - ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਹੋਵੇਗੀ। ਕਿਸਾਨ ਭਵਨ ਚੰਡੀਗੜ੍ਹ ਵਿਖੇ ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਵਿਚ 35 ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ ਤੇ ਮੀਟਿੰਗ ਦੌਰਾਨ ਕਿਸਾਨੀ ਮੰਗਾਂ ਸੰਬੰਧੀ ਚਰਚਾ ਕਰ ਕੇ ਅਗਲਾ ਪ੍ਰੋਗਰਾਮ ਉਲੀਕਿਆ ਜਵੇਗਾ।

ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਬੀਤੇ ਕੱਲ੍ਹ ਵੀ ਚੰਡੀਗੜ੍ਹ 'ਚ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਨਾਲ ਸੰਬੰਧਿਤ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨਾਂ, ਬਲਾਕ ਪ੍ਰਧਾਨ ਤੇ ਹੋਰ ਪ੍ਰਮੁੱਖ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ ਸੀ। ਇਸ ਮੀਟਿੰਗ 'ਚ ਪੰਜਾਬ ਦੇ ਕਿਸਾਨਾਂ ਨਾਲ ਸਬੰਧਿਤ ਭੱਖਦੇ ਮੁੱਦੇ 'ਤੇ ਵਿਚਾਰਾਂ ਕੀਤੀਆਂ ਗਈਆਂ, ਉਪਰੰਤ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਫ਼ੌਰੀ ਤੌਰ 'ਤੇ ਲੈਂਡ ਪੂਿਲੰਗ ਪਾਲਿਸੀ ਸੰਧੀ ਨੋਟੀਫ਼ਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਪਿਛਲੀ ਖ਼ਬਰ ਨੱਢਾ ਅੱਜ ਹਰਿਆਣਾ 'ਚ ਭਾਜਪਾ ਦਫ਼ਤਰਾਂ ਦਾ ਕਰਨਗੇ ਉਦਘਾਟਨ ਅਗਲੀ ਖ਼ਬਰ ਮਜੀਠੀਆ ਦੀ ਮੁੜ ਤੋਂ ਅਦਾਲਤ 'ਚ ਪੇਸ਼ੀ ਅੱਜ