23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2025

ਮਜੀਠੀਆ ਦੇ ਪੇਸ਼ੀ ‘ਤੇ ਜਾਣ ਤੋਂ ਰੋਕਣ ਲਈ ਮਲੂਕਾ ਦੇ ਘਰ ਘੇਰਾਬੰਦੀ

ਭਗਤਾ ਭਾਈਕਾ (ਬਠਿੰਡਾ), 6 ਜੁਲਾਈ (ਸੁਖਪਾਲ ਸਿੰਘ ਸੋਨੀ) - ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਅੱਜ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ 'ਤੇ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਪਿੰਡ ਮਲੂਕਾ (ਬਠਿੰਡਾ) ਘਰ ਵਿਖੇ...

ਅਜੀਤ ਡੈਸਕ 06-07-2025

 ਭਗਤਾ ਭਾਈਕਾ (ਬਠਿੰਡਾ), 6 ਜੁਲਾਈ (ਸੁਖਪਾਲ ਸਿੰਘ ਸੋਨੀ) - ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਅੱਜ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ 'ਤੇ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਪਿੰਡ ਮਲੂਕਾ (ਬਠਿੰਡਾ) ਘਰ ਵਿਖੇ ਡੀਟੇਨ ਕੀਤਾ ਗਿਆ ਹੈ। ਅੱਜ ਸਵੇਰੇ ਕਰੀਬ 4 ਵਜੇ ਡੀਐਸਪੀ ਫੂਲ ਪ੍ਰਦੀਪ ਸਿੰਘ ਦੀ ਅਗਵਾਈ ਹੇਠ ਐਸਐਚਓ ਜਗਦੀਪ ਸਿੰਘ, ਐਸਐਚਓ ਦਲਜੀਤ ਸਿੰਘ ਸਮੇਤ ਵੱਡੀ ਪੱਧਰ 'ਤੇ ਪੁਲਿਸ ਨੇ ਉਨ੍ਹਾਂ ਦੇ ਘਰ ਦੇ ਘੇਰਾਬੰਦੀ ਕਰ ਲਈ ਸੀ। ਉਨ੍ਹਾਂ ਦੇ ਘਰ ਦੇ ਅੰਦਰ ਅਤੇ ਬਾਹਰ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।
ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਮੁੜ ਤੋਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮਜੀਠੀਆ ਦਾ 4 ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ।
ਵਿਜੀਲੈਂਸ ਵਲੋਂ ਮਜੀਠੀਆ ਨੂੰ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਪੁਲਿਸ ਰਿਮਾਂਡ 'ਤੇ ਚੱਲ ਰਹੇ ਹਨ।

ਪਿਛਲੀ ਖ਼ਬਰ ਜੰਮੂ ਕਸ਼ਮੀਰ ਐਸਆਈਏ ਵਲੋਂ ਸਰਹੱਦ ਪਾਰ ਨਾਰਕੋ-ਅੱਤਵਾਦ ਮਾਮਲੇ ਵਿਚ ਚਾਰਜਸ਼ੀਟ ਦਾਇਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ 17ਵੇਂ ਬਿ੍ਕਸ ਸੰਮੇਲਨ 'ਚ ਸ਼ਾਮਿਲ ਹੋਣ ਲਈ ਪਹੁੰਚੇ ਬ੍ਰਾਜ਼ੀਲ