24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2025

ਢਾਈ ਕਿਲੋ ਹੈਰੋਇਨ, ਅਫ਼ੀਮ ਤੇ ਅਸਲੇ ਸਮੇਤ ਮਾਂ-ਪੁੱਤ ਸਣੇ 4 ਗ੍ਰਿਫ਼ਤਾਰ

ਫ਼ਿਰੋਜ਼ਪੁਰ, 6 ਜੁਲਾਈ (ਗੁਰਿੰਦਰ ਸਿੰਘ) - "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤਹਿਤ ਸਫਲਤਾ ਹਾਸਲ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ 3 ਵੱਖ-ਵੱਖ ਮਾਮਲਿਆ ਵਿਚ ਮਾਂ-ਪੁੱਤ ਨੂੰ ਕਾਬੂ...

ਅਜੀਤ ਡੈਸਕ 06-07-2025

 ਫ਼ਿਰੋਜ਼ਪੁਰ, 6 ਜੁਲਾਈ (ਗੁਰਿੰਦਰ ਸਿੰਘ) - "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤਹਿਤ ਸਫਲਤਾ ਹਾਸਲ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ 3 ਵੱਖ-ਵੱਖ ਮਾਮਲਿਆ ਵਿਚ ਮਾਂ-ਪੁੱਤ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿਲੋ 495 ਗ੍ਰਾਮ ਹੈਰੋਇਨ, 30 ਗ੍ਰਾਮ ਅਫ਼ੀਮ, 2 ਮੋਟਰਸਾਈਕਲ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ ਇਕ ਮੁਕਦਮੇ ਵਿਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 2 ਪਿਸਤੌਲ 32 ਬੋਰ ਸਮੇਤ 17 ਜ਼ਿੰਦਾ ਰੌਂਦ 32 ਬੋਰ, ਮੋਬਾਇਲ ਫੋਨ ਤੇ ਸਵਿਫਟ ਕਾਰ ਬਰਾਮਦ ਕੀਤੀ ਹੈ। ਇਹ ਜਾਣਕਾਰੀ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦਿੱਤੀ।
ਦੱਸ ਦਈਏ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਸ਼ਾ ਬਰਾਮਦ ਕੀਤਾ ਜਾ ਚੁੱਕਾ ਹੈ ਤੇ ਕਈ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਵਲੋਂ ਬਣਾਈਆਂ ਗਈਆਂ ਜਾਇਦਾਦਾਂ 'ਤੇ ਪੀਲਾ ਪੰਜਾ ਚਲਾਇਆ ਜਾ ਚੁੱਕਾ ਹੈ।

ਪਿਛਲੀ ਖ਼ਬਰ ਦਲਾਈ ਲਾਮਾ ਦੀ ਸੰਸਥਾ ਦੁਆਰਾ ਜਾਰੀ ਕੀਤੇ ਜਾਣ ਵਾਲੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਾਂਗੇ - ਰਿਜਿਜੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਾਥੀਆਂ ਸਮੇਤ ਪੁਲਿਸ ਥਾਣੇ ਤੋਂ ਰਿਹਾਅ