24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2025

ਅਦਾਕਾਰਾ ਤਾਨੀਆ ਦੇ ਪਿਤਾ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਡਾ. ਬਲਬੀਰ ਸਿੰਘ

ਮੋਗਾ, 6 ਜੁਲਾਈ - ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਨੂੰ ਮਿਲਣ ਮੋਗਾ ਦੇ ਹਸਪਤਾਲ ਪਹੁੰਚੇ ਤੇ ਉਨ੍ਹਾਂ ਦਾ ਹਾਲ...

ਅਜੀਤ ਡੈਸਕ 06-07-2025

 ਮੋਗਾ, 6 ਜੁਲਾਈ - ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਨੂੰ ਮਿਲਣ ਮੋਗਾ ਦੇ ਹਸਪਤਾਲ ਪਹੁੰਚੇ ਤੇ ਉਨ੍ਹਾਂ ਦਾ ਹਾਲ ਜਾਣਿਆ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤਾਨੀਆ ਦੇ ਪਿਤਾ ਉੱਪਰ ਹਮਲਾ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।
ਦੱਸ ਦਈਏ ਕਿ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ, ਜਿਨ੍ਹਾਂ ਦੇ ਕਲੀਨਿਕ ਵਿਚ ਮਰੀਜ਼ ਬਣ ਕੇ ਆਏ ਦੋ ਅਣਪਛਾਤਿਆਂ ਵਲੋਂ ਬੀਤੇ ਕੱਲ੍ਹ ਦੁਪਹਿਰ ਇਕ ਵਜੇ ਦੇ ਕਰੀਬ ਉਨ੍ਹਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ, ਉਸ ਤੋਂ ਬਾਅਦ ਹਸਪਤਾਲ 'ਚ ਜ਼ੇਰੇ ਇਲਾਜ ਉਨ੍ਹਾਂ ਦੀ ਹਾਲਤ ਅਜੇ ਤੱਕ ਗੰਭੀਰ ਹੈ । ਇਸ ਘਟਨਾ ਦੀਆਂ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈਆਂ ਹਨ । ਦੂਜੇ ਪਾਸੇ ਪੁਲਿਸ ਵਲੋਂ ਵੀ ਤੇਜ਼ੀ ਨਾਲ ਕਾਰਵਾਈ ਜਾਰੀ ਹੈ ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਪਹੁੰਚੇ ਨਾਭਾ ਜੇਲ੍ਹ 'ਚ, ਹਲਕਾ ਇੰਚਾਰਜ ਲਾਲਕਾ ਦੀ ਅਗਵਾਈ 'ਚ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਦਲਾਈ ਲਾਮਾ ਦੀ ਸੰਸਥਾ ਦੁਆਰਾ ਜਾਰੀ ਕੀਤੇ ਜਾਣ ਵਾਲੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਾਂਗੇ - ਰਿਜਿਜੂ