29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2025

ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ਲਿਖੀ ਚਿੱਠੀ

ਚੰਡੀਗੜ੍ਹ, 8 ਜੁਲਾਈ- ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਇਸ ਸੰਬੰਧੀ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੈਂ ਮਾਨਯੋਗ...

ਅਜੀਤ ਡੈਸਕ 08-07-2025

ਚੰਡੀਗੜ੍ਹ, 8 ਜੁਲਾਈ- ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਇਸ ਸੰਬੰਧੀ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੈਂ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਪੱਤਰ ਲਿਖ ਕੇ ਪੰਜਾਬ ਦੇ ਚਿੰਤਾਜਨਕ ਕਾਨੂੰਨ ਵਿਵਸਥਾ ਦੇ ਵਿਗੜਦੇ ਹਾਲਾਤ ਅਤੇ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਤਰਨਾਕ ਪ੍ਰਭਾਵਾਂ ’ਤੇ ਚਰਚਾ ਕਰਨ ਲਈ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਨਤਕ ਚਿੰਤਾ ਦੇ ਜ਼ਰੂਰੀ ਮੁੱਦੇ ਹਨ, ਜੋ ਕੇਂਦ੍ਰਿਤ ਬਹਿਸ ਦੀ ਮੰਗ ਕਰਦੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ 10-11 ਜੁਲਾਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।

ਪਿਛਲੀ ਖ਼ਬਰ ਪਾਕਿਸਤਾਨ ਤੋਂ ਮੰਗਵਾਈ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਅਹਿਮਦਾਬਾਦ ਜਹਾਜ਼ ਹਾਦਸਾ: ਏ.ਏ.ਆਈ.ਬੀ. ਨੇ ਸਰਕਾਰ ਨੂੰ ਸੌਂਪੀ ਮੁੱਢਲੀ ਜਾਂਚ ਰਿਪੋਰਟ