29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2025

ਇੰਡੀਗੋ ਫਲਾਈਟ 'ਚ ਬੰਬ ਦੀ ਅਫਵਾਹ ਫੈਲਾਉਣ 'ਤੇ ਅਣਪਛਾਤਿਆਂ ਖਿਲਾਫ ਐਫ.ਆਈ.ਆਰ.

ਚੰਡੀਗੜ੍ਹ, 8 ਜੁਲਾਈ-ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ...

ਅਜੀਤ ਡੈਸਕ 08-07-2025

ਚੰਡੀਗੜ੍ਹ, 8 ਜੁਲਾਈ-ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਹੈਦਰਾਬਾਦ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਨ ਵਾਲੀ ਇੰਡੀਗੋ ਫਲਾਈਟ ਵਿਚ ਬੰਬ ਦੀ ਝੂਠੀ ਅਫਵਾਹ ਦੇ ਸਬੰਧ ਵਿਚ ਐਫ.ਆਈ.ਆਰ. ਦਰਜ ਕੀਤੀ ਹੈ।

ਅਧਿਕਾਰੀਆਂ ਅਨੁਸਾਰ 5 ਜੁਲਾਈ ਨੂੰ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਜਹਾਜ਼ ਦੀ ਸਫਾਈ ਦੌਰਾਨ ਇਕ ਟਾਇਲਟ ਵਿਚੋਂ "ਅੰਦਰ ਬੰਬ" ਲਿਖਿਆ ਇਕ ਟਿਸ਼ੂ ਪੇਪਰ ਦੇਖਿਆ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੋਟ ਮਿਲਣ ਤੋਂ ਬਾਅਦ, ਜਹਾਜ਼ ਦੀ ਪੂਰੀ ਤਲਾਸ਼ੀ ਲਈ ਗਈ ਪਰ ਕੋਈ ਵਿਸਫੋਟਕ ਨਹੀਂ ਮਿਲਿਆ।

ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਅਮਰਪ੍ਰੀਤ ਸਿੰਘ ਨੇ ਕਿਹਾ ਕਿ ਹੈਦਰਾਬਾਦ ਤੋਂ ਇੰਡੀਗੋ ਫਲਾਈਟ 5 ਜੁਲਾਈ ਨੂੰ ਇਥੇ ਉਤਰੀ ਸੀ ਅਤੇ ਇਸਨੂੰ ਦਿੱਲੀ ਜਾਣਾ ਸੀ। ਯਾਤਰੀਆਂ ਦੇ ਉਤਰਨ ਤੋਂ ਬਾਅਦ, ਸਫਾਈ ਦੌਰਾਨ ਜਹਾਜ਼ ਦੇ ਟਾਇਲਟ ਵਿਚੋਂ " ਇਕ ਟਿਸ਼ੂ ਪੇਪਰ ਮਿਲਿਆ। ਇੰਡੀਗੋ ਦੇ ਸੁਰੱਖਿਆ ਮੈਨੇਜਰ ਦੁਆਰਾ ਇਸਦੀ ਸੂਚਨਾ ਤੁਰੰਤ ਹਵਾਈ ਅੱਡੇ ਦੇ ਅਧਿਕਾਰੀਆਂ ਅਤੇ ਪੁਲਿਸ ਨੂੰ ਦਿੱਤੀ ਗਈ। ਇਕ ਸਾਬੋਟੇਜ ਵਿਰੋਧੀ ਟੀਮ, ਬੰਬ ਨਿਰੋਧਕ ਦਸਤੇ ਅਤੇ ਸੀ.ਆਈ.ਐਸ.ਐਫ. ਦੇ ਕਰਮਚਾਰੀਆਂ ਨੇ ਜਹਾਜ਼ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ ਪਰ ਕੁਝ ਵੀ ਨਹੀਂ ਮਿਲਿਆ।

ਭਾਰਤੀ ਨਿਆਏ ਸੰਹਿਤਾ, ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਤੇ ਹਵਾਈ ਜਹਾਜ਼ (ਸੁਰੱਖਿਆ) ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਡੀ.ਐਸ.ਪੀ. ਨੇ ਕਿਹਾ ਕਿ ਹੋਰ ਜਾਂਚ ਅਜੇ ਜਾਰੀ ਹੈ।
 

ਪਿਛਲੀ ਖ਼ਬਰ ਸੰਜੇ ਵਰਮਾ ਕਤਲਕਾਂਡ 'ਚ ਪੁਲਿਸ ਦਾ ਵੱਡਾ ਐਕਸ਼ਨ ਅਗਲੀ ਖ਼ਬਰ ਦਿੱਲੀ ਜੰਮੂ ਕੱਟੜਾ ਹਾਈਵੇਅ ਲਈ ਐਕਵਾਇਰ ਕੀਤੀ ਜ਼ਮੀਨ ਲਈ ਕਬਜ਼ਾ ਲੈਣ ਸਮੇਂ ਕਿਸਾਨਾਂ ਦੀ ਪੁਲਿਸ ਨਾਲ ਝੜਪ