29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2025

ਸ਼੍ਰੋਮਣੀ ਅਕਾਲੀ ਦਲ ਨੇ 2 ਹੋਰ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ, 8 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ...

ਅਜੀਤ ਡੈਸਕ 08-07-2025

ਚੰਡੀਗੜ੍ਹ, 8 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਸੀਨੀਅਰ ਪਾਰਟੀ ਆਗੂ ਮਨਤਾਰ ਸਿੰਘ ਬਰਾੜ ਦਾ ਨਾਮ ਵੀ ਸ਼ਾਮਿਲ ਕੀਤਾ ਹੈ। ਇਸ ਤੋਂ ਇਲਾਵਾ, ਸ. ਤਰਲੋਚਨ ਸਿੰਘ ਧਨੇਰ ਨੂੰ ਦੂਜੀ ਵਾਰ ਮਲੇਰਕੋਟਲਾ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਇਕ ਟਵੀਟ ਡਾ. ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ ਹੈ।

ਦੱਸ ਦਈਏ ਕਿ ਅੱਜ ਕੁਝ ਸਮੇਂ ਪਹਿਲਾਂ ਸ. ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਦਾ ਐਲਾਨ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਵੀ ਜਾਰੀ ਕੀਤੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਡੀ.ਐਸ.ਜੀ.ਐਮ.ਸੀ. ਸ. ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਪ੍ਰਦੇਸ਼ ਦਾ ਪ੍ਰਧਾਨ ਅਤੇ ਐਸ.ਜੀ.ਪੀ.ਸੀ. ਦੇ ਕਾਰਜਕਾਰੀ ਮੈਂਬਰ ਸ. ਦਲਜੀਤ ਸਿੰਘ ਭਿੰਡਰ ਨੂੰ ਹਿਮਾਚਲ ਪ੍ਰਦੇਸ਼ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ। ਸੀਨੀਅਰ ਅਕਾਲੀ ਆਗੂ ਸ. ਗੁਲਜ਼ਾਰ ਸਿੰਘ ਰਣੀਕੇ ਪਾਰਟੀ ਦੇ ਐਸ.ਸੀ. ਵਿੰਗ ਦੇ ਮੁਖੀ ਹੋਣਗੇ ਅਤੇ ਸ. ਹੀਰਾ ਸਿੰਘ ਗਾਬੜੀਆ ਪਹਿਲਾਂ ਵਾਂਗ ਬੀ.ਸੀ. ਵਿੰਗ ਦੇ ਮੁਖੀ ਹੋਣਗੇ।

ਪਿਛਲੀ ਖ਼ਬਰ 468 ਗ੍ਰਾਮ ਅਫੀਮ ਤੇ ਮੋਟਰਸਾਈਕਲ ਸਮੇਤ ਵਿਅਕਤੀ ਗ੍ਰਿਫਤਾਰ ਅਗਲੀ ਖ਼ਬਰ ਨਸ਼ਾ ਤਸਕਰ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ