30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2025

468 ਗ੍ਰਾਮ ਅਫੀਮ ਤੇ ਮੋਟਰਸਾਈਕਲ ਸਮੇਤ ਵਿਅਕਤੀ ਗ੍ਰਿਫਤਾਰ

ਅਟਾਰੀ, 8 ਜੁਲਾਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ...

ਅਜੀਤ ਡੈਸਕ 08-07-2025

ਅਟਾਰੀ, 8 ਜੁਲਾਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਨਿੰਦਰ ਸਿੰਘ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਦੀ ਅਗਵਾਈ ਹੇਠ ਸੀ.ਆਈ.ਏ. ਅਤੇ ਥਾਣਾ ਘਰਿੰਡਾ ਪੁਲਿਸ ਵਲੋਂ ਅਟਾਰੀ ਅੱਡੇ ਤੋਂ ਥੋੜ੍ਹਾ ਅੱਗੇ ਵਿਕਾਸ ਸਿੰਘ ਨੂੰ 468 ਗ੍ਰਾਮ ਅਫੀਮ, ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ.ਆਈ.ਏ. ਅਤੇ ਥਾਣਾ ਘਰਿੰਡਾ ਪੁਲਿਸ ਵਲੋਂ ਗਸ਼ਤ ਕੀਤੀ ਜਾ ਰਹੀ ਸੀ। ਅਟਾਰੀ ਅੱਡੇ ਵਲੋਂ ਗਲਤ ਸਾਈਡ ਇਕ ਮੋਟਰਸਾਈਕਲ ਉੱਪਰ ਸਵਾਰ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਮੋਟਰਸਾਈਕਲ ਸਵਾਰ ਵਿਕਾਸ ਸਿੰਘ ਪਾਸੋਂ 468 ਗ੍ਰਾਮ ਅਫੀਮ ਬਰਾਮਦ ਹੋਈ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਘਰਿੰਡਾ ਵਿਖੇ ਜੁਰਮ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਉਕਤ ਗ੍ਰਿਫਤਾਰ ਵਿਅਕਤੀ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ। ਹੋਰ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖਿਲਾਫ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਪਿਛਲੀ ਖ਼ਬਰ 'ਆਪ' ਵਲੋਂ ਹਲਕਾ ਅੰਮ੍ਰਿਤਸਰ ਉੱਤਰੀ ਤੇ ਮਜੀਠਾ ਹਲਕੇ ਦਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ 2 ਹੋਰ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ