30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2025

ਕਾਰ ਤੇ ਆਟੋ ਦੀ ਟੱਕਰ 'ਚ ਆਟੋ ਚਾਲਕ ਗੰਭੀਰ ਜ਼ਖਮੀ

ਕਪੂਰਥਲਾ, 8 ਜੁਲਾਈ (ਅਮਨਜੋਤ ਸਿੰਘ ਵਾਲੀਆ)-ਜਲੰਧਰ-ਕਪੂਰਥਲਾ ਰੋਡ 'ਤੇ ਗੁਰੂ ਨਾਨਕ ਸਟੇਡੀਅਮ...

ਅਜੀਤ ਡੈਸਕ 08-07-2025

ਕਪੂਰਥਲਾ, 8 ਜੁਲਾਈ (ਅਮਨਜੋਤ ਸਿੰਘ ਵਾਲੀਆ)-ਜਲੰਧਰ-ਕਪੂਰਥਲਾ ਰੋਡ 'ਤੇ ਗੁਰੂ ਨਾਨਕ ਸਟੇਡੀਅਮ ਨਜ਼ਦੀਕ ਆਟੋ ਤੇ ਇਨੋਵਾ ਕਾਰ ਦੀ ਟੱਕਰ ਵਿਚ ਆਟੋ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸਨੂੰ ਸਥਾਨਕ ਲੋਕਾਂ ਨੇ ਬੜੀ ਮੁਸ਼ੱਕਤ ਤੋਂ ਬਾਅਦ ਆਟੋ ਵਿਚੋਂ ਕੱਢ ਕੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ। ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਸੁਖਵਿੰਦਰ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਨੂਰਪੁਰ ਲੁਬਾਣਾ ਨੇ ਦੱਸਿਆ ਕਿ ਉਹ ਜਲੰਧਰ ਵਲੋਂ ਆ ਰਿਹਾ ਸੀ, ਜਦੋਂ ਉਹ ਗੁਰੂ ਨਾਨਕ ਸਟੇਡੀਅਮ ਕੋਲ ਪਹੁੰਚਿਆਂ ਤਾਂ ਇਕ ਇਨੋਵਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਦਾ ਇਲਾਜ ਡਿਊਟੀ ਡਾਕਟਰ ਵਲੋਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। 

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਨੇ ਬਲੇਡ ਨਿਗਲਿਆ ਅਗਲੀ ਖ਼ਬਰ ਲੁੱਟ ਦੀ ਨੀਅਤ ਨਾਲ ਅਣਪਛਾਤਿਆਂ ਵਲੋਂ ਗੁਰਦੁਆਰਾ ਪ੍ਰਧਾਨ 'ਤੇ ਹਮਲਾ