30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2025

ਕੇਂਦਰੀ ਜੇਲ੍ਹ ਦੇ ਹਵਾਲਾਤੀ ਨੇ ਬਲੇਡ ਨਿਗਲਿਆ

ਕਪੂਰਥਲਾ, 8 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਵਲੋਂ ਬਲੇਡ ਨਿਗਲਣ ਕਾਰਨ ਉਸ ਦੀ ਸਿਹਤ ਖ਼ਰਾਬ ਹੋਣ 'ਤੇ ਜੇਲ੍ਹ ਕਰਮਚਾਰੀਆਂ ਵਲੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ...

ਅਜੀਤ ਡੈਸਕ 08-07-2025

ਕਪੂਰਥਲਾ, 8 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਵਲੋਂ ਬਲੇਡ ਨਿਗਲਣ ਕਾਰਨ ਉਸ ਦੀ ਸਿਹਤ ਖ਼ਰਾਬ ਹੋਣ 'ਤੇ ਜੇਲ੍ਹ ਕਰਮਚਾਰੀਆਂ ਵਲੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਇਲਾਜ ਲਈ ਦਾਖ਼ਲ ਕਰਵਾਇਆ ਗਿਆ | ਜੇਰੇ ਇਲਾਜ ਹਵਾਲਾਤੀ ਤਲਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਕੇਂਦਰ ਜੇਲ੍ਹ ਨੇ ਦੱਸਿਆ ਕਿ ਉਸ ਦੇ ਘਰ ਦੇ ਅੱਜ ਉਸ ਨੂੰ ਮਿਲਣ ਆਏ ਸੀ, ਜਿਸ ਕਾਰਨ ਉਨ੍ਹਾਂ ਦੀ ਮਾਮੂਲੀ ਬਹਿਸਬਾਜ਼ੀ ਹੋ ਗਈ | ਜਿਸ ਤੋਂ ਬਾਅਦ ਗੁੱਸੇ ਵਿਚ ਆ ਕੇ ਉਸ ਨੇ ਆਪਣੇ ਬੈਰਕ ਵਿਚ ਬਲੇਡ ਨਿਗਲ ਲਿਆ | ਡਿਊਟੀ ਡਾ. ਮੋਇਨ ਮੁਹੰਮਦ ਵਲੋਂ ਹਵਾਲਾਤੀ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਤੇ ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ |

ਪਿਛਲੀ ਖ਼ਬਰ ਪ੍ਰਿੰਸੀਪਲ ਅਨੂਜੀਤ ਸਿੰਘ ਵਾਲੀਆ ਨਹੀਂ ਰਹੇ ਅਗਲੀ ਖ਼ਬਰ ਕਾਰ ਤੇ ਆਟੋ ਦੀ ਟੱਕਰ 'ਚ ਆਟੋ ਚਾਲਕ ਗੰਭੀਰ ਜ਼ਖਮੀ