30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2025

ਪਨਬਸ ਮੁਲਾਜ਼ਮਾਂ ਦੀ ਤਿੰਨ ਦਿਨ ਸੂਬਾ ਪੱਧਰੀ ਹੜਤਾਲ ਸ਼ੁਰੂ

ਅੰਮ੍ਰਿਤਸਰ, 9 ਜੁਲਾਈ (ਗਗਨਦੀਪ ਸ਼ਰਮਾ)- ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ’ਚ ਪਨਬਸ ਮੁਲਾਜ਼ਮਾਂ ਦੀ ਤਿੰਨ ਦਿਨਾਂ ਸੂਬਾ ਪੱਧਰੀ ਹੜਤਾਲ ਅੱਜ ਤੋਂ ਸ਼ੁਰੂ ਹੋ....

ਅਜੀਤ ਡੈਸਕ 09-07-2025

ਅੰਮ੍ਰਿਤਸਰ, 9 ਜੁਲਾਈ (ਗਗਨਦੀਪ ਸ਼ਰਮਾ)- ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ’ਚ ਪਨਬਸ ਮੁਲਾਜ਼ਮਾਂ ਦੀ ਤਿੰਨ ਦਿਨਾਂ ਸੂਬਾ ਪੱਧਰੀ ਹੜਤਾਲ ਅੱਜ ਤੋਂ ਸ਼ੁਰੂ ਹੋ ਗਈ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਪਨਬਸ ਅਤੇ ਪੀ. ਆਰ. ਟੀ. ਸੀ. ਬੱਸਾਂ ਦੇ ਪਹੀਏ ਦੇਰ ਰਾਤ 12 ਵਜੇ ਤੋਂ ਜਾਮ ਹੋ ਗਏ। ਅਜਿਹੀ ਸਥਿਤੀ ਵਿਚ ਲੋਕਾਂ ਨੂੰ ਨਿੱਜੀ ਬੱਸਾਂ ਵਿਚ ਸਫ਼ਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੰਮ੍ਰਿਤਸਰ-2 ਡਿਪੂ ਦੇ ਪਨਬਸ ਮੁਲਾਜ਼ਮਾਂ ਵਲੋਂ ਹੜਤਾਲ ਦੀ ਸ਼ੁਰੂਆਤ ਕਰਦਿਆਂ ਭਗਵੰਤ ਮਾਨ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਪਿਛਲੀ ਖ਼ਬਰ ਸੀ.ਬੀ.ਆਈ. ਨੇ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ ਅਮਰੀਕਾ ਤੋਂ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ’ਚ ਅਗਲੇ ਦੋ ਦਿਨ ਪਵੇਗਾ ਭਰਵਾਂ ਮੀਂਹ- ਮੌਸਮ ਵਿਭਾਗ