31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2025

ਮੋਟਰਸਾਈਕਲ ਸਵਾਰ ਨੌਜਵਾਨ ਬੋਰੀ ਵਿਚ ਲੜਕੀ ਦੀ ਲਾਸ਼ ਸੁੱਟ ਕੇ ਹੋਏ ਫਰਾਰ

ਲੁਧਿਆਣਾ, 9 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਆਰਤੀ ਚੌਂਕ ਵਿਚ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਇਕ ਲੜਕੀ ਦੀ ਲਾਸ਼ ਨੂੰ ਬੋਰੀ ਵਿਚ ਪਾ ਸੁੱਟ ਕੇ ਫਰਾਰ...

ਅਜੀਤ ਡੈਸਕ 09-07-2025

ਲੁਧਿਆਣਾ, 9 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਆਰਤੀ ਚੌਂਕ ਵਿਚ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਇਕ ਲੜਕੀ ਦੀ ਲਾਸ਼ ਨੂੰ ਬੋਰੀ ਵਿਚ ਪਾ ਸੁੱਟ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਆਰਤੀ ਚੌਂਕ ਵਿਚ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਉਨ੍ਹਾਂ ਨੇ ਉੱਥੇ ਇਕ ਬੋਰੀ ਸੁੱਟ ਦਿੱਤੀ ਤੇ ਉੱਥੇ ਨੇੜੇ ਰੇਹੜੀ ਲਗਾ ਰਹੇ ਇਕ ਵਿਅਕਤੀ ਨੇ ਜਦੋਂ ਉਨ੍ਹਾਂ ਤੋਂ ਬੋਰੀ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਬੋਰੀ ਵਿਚ ਖਰਾਬ ਅੰਬ ਹਨ।

ਸ਼ੱਕ ਹੋਣ ’ਤੇ ਉਨ੍ਹਾਂ ਨੇ ਉਕਤ ਮੋਟਰਸਾਈਕਲ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇਹ ਨੌਜਵਾਨ ਉਥੋਂ ਫਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਜਦੋਂ ਬੋਰੀ ਖੋਲ ਕੇ ਦੇਖੀ ਤਾਂ ਉਸ ਵਿਚ ਇਕ ਨੌਜਵਾਨ ਲੜਕੀ ਦੀ ਲਾਸ਼ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਵਿਆਪੀ ਹੜਤਾਲ ਦਾ ਵਿਆਪਕ ਅਸਰ-ਧਰਨੇ ਤੇ ਰੋਸ ਪ੍ਰਦਰਸ਼ਨ ਜਾਰੀ ਅਗਲੀ ਖ਼ਬਰ ਸੂਏ ਵਿਚੋਂ ਮਿਲੀ ਬੱਚੇ ਦੀ ਤੈਰਦੀ ਹੋਈ ਲਾਸ਼