31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2025

ਸਰਹਿੰਦ ਨਹਿਰ ਕਿਨਾਰਿਓਂ ਨੌਜਵਾਨ ਦੀ ਲਾਸ਼ ਮਿਲੀ

ਮਾਛੀਵਾੜਾ ਸਾਹਿਬ, 9 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਸਰਹਿੰਦ ਨਹਿਰ ਕਿਨਾਰਿਓਂ ਮਾਛੀਵਾੜਾ ਦੇ ਰਹਿਣ ਵਾਲੇ ਨੌਜਵਾਨ ਪ੍ਰਿੰਸ ਪਾਲ (19) ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ....

ਅਜੀਤ ਡੈਸਕ 09-07-2025

ਮਾਛੀਵਾੜਾ ਸਾਹਿਬ, 9 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਸਰਹਿੰਦ ਨਹਿਰ ਕਿਨਾਰਿਓਂ ਮਾਛੀਵਾੜਾ ਦੇ ਰਹਿਣ ਵਾਲੇ ਨੌਜਵਾਨ ਪ੍ਰਿੰਸ ਪਾਲ (19) ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਪ੍ਰਿੰਸ ਪਾਲ ਮਾਛੀਵਾੜਾ ਵਿਖੇ ਇਕ ਨਜ਼ਦੀਕੀ ਕਰਿਆਨਾ ਦੁਕਾਨ ’ਤੇ ਕੰਮ ਕਰਦਾ ਸੀ ਅਤੇ ਦੁਕਾਨ ’ਤੇ ਪਿਛਲੇ 3-4 ਦਿਨਾਂ ਤੋਂ ਕੰਮ ’ਤੇ ਨਹੀਂ ਆ ਰਿਹਾ ਸੀ। ਪ੍ਰਿੰਸ ਪਾਲ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਮਾਛੀਵਾੜਾ ਵਿਖੇ ਆਪਣੇ ਨਾਨਾ-ਨਾਨੀ ਕੋਲ ਰਹਿ ਰਿਹਾ ਸੀ।

ਮ੍ਰਿਤਕ ਦੀ ਲਾਸ਼ ਅੱਜ ਗੁਰਦੁਆਰਾ ਕਟਾਣਾ ਸਾਹਿਬ ਨੇੜਿਓਂ ਮਿਲੀ, ਜਿਸਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਗਈ। ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ।

ਪਿਛਲੀ ਖ਼ਬਰ ਈ.ਡੀ. ਵਲੋਂ ਕਸਬਾ ਚੋਹਲਾ ਸਾਹਿਬ ਦੇ ‘ਆਪ’ ਆਗੂ ਅਤੇ ਟ੍ਰੈਵਲ ਏਜੰਟ ਦੇ ਘਰ ਇਕੋ ਵੇਲੇ ਛਾਪੇਮਾਰੀ ਅਗਲੀ ਖ਼ਬਰ ਦੇਸ਼ ਵਿਆਪੀ ਹੜਤਾਲ ਦਾ ਕਪੂਰਥਲਾ ਵਿਚ ਅਸਰ, ਵੱਖ-ਵੱਖ ਜਥੇਬੰਦੀਆਂ ਨੇ ਬੱਸ ਸਟੈਂਡ ਦਿੱਤਾ ਧਰਨਾ