01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2025

SYL ‘ਤੇ ਹੋਈ ਅਹਿਮ ਮੀਟਿੰਗ ਖਤਮ

ਚੰਡੀਗੜ੍ਹ, 9 ਜੁਲਾਈ-SYL ‘ਤੇ ਅਹਿਮ ਮੀਟਿੰਗ ਖਤਮ ਹੋ ਗਈ ਹੈ ਤੇ 5 ਅਗਸਤ ਨੂੰ ਅਗਲੀ...

ਅਜੀਤ ਡੈਸਕ 09-07-2025

ਚੰਡੀਗੜ੍ਹ, 9 ਜੁਲਾਈ-SYL ‘ਤੇ ਅਹਿਮ ਮੀਟਿੰਗ ਖਤਮ ਹੋ ਗਈ ਹੈ ਤੇ 5 ਅਗਸਤ ਨੂੰ ਅਗਲੀ ਮੀਟਿੰਗ ਹੋਵੇਗੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਤੇ ਹਰਿਆਣਾ ਦੇ ਮੁੱਖ ਮੰਤਰੀ ਮੌਜੂਦ ਸਨ। ਸੀ.ਐਮ. ਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਉਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਚਿਨਾਬ ਤੋਂ ਪਾਣੀ ਮਿਲਿਆ ਤਾਂ ਹੀ ਅੱਗੇ ਦੇਵਾਂਗੇ।

ਦੱਸ ਦਈਏ ਕਿ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਦਿੱਲੀ ਵਿਚ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਅਹਿਮ ਮੀਟਿੰਗ ਹੋਈ। ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਵਾਰਤਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਚਨਾਬ ਤੇ ਰਾਵੀ ਵਿਚੋਂ 23 ਐਮ. ਏ.ਐਫ. ਪਾਣੀ ਮਿਲ ਜਾਵੇ ਤਾਂ ਹੀ ਅੱਗੇ ਦੇਵਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਸਾਡਾ ਦੁਸ਼ਮਣ ਨਹੀਂ ਇਹ ਭਰਾ ਹੈ। ਸੀ.ਐਮ. ਮਾਨ ਨੇ ਕਿਹਾ ਕਿ ਰਿਪੇਰੀਅਨ ਲਾਅ ਅਨੁਸਾਰ ਪੰਜਾਬ ਦਾ ਹੀ ਹੱਕ ਹੈ। ਉਨ੍ਹਾਂ ਕਿਹਾ ਕਿ ਕੋਈ ਐਸ.ਵਾਈ.ਐਲ. ਨਹਿਰ ਨਹੀਂ ਬਣੇਗੀ ਅਤੇ ਪੰਜਾਬ ਦਾ ਪਾਣੀ ਕਿਤੇ ਨਹੀਂ ਜਾਣ ਦੇਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ 5 ਅਗਸਤ ਨੂੰ ਪਾਣੀ ਉੱਤੇ ਮੁੜ ਮੀਟਿੰਗ ਹੋਵੇਗੀ। ਮਾਨ ਨੇ ਕਿਹਾ ਕਿ ਆਉਣ ਵਾਲੀ ਮੀਟਿੰਗ ਵਿਚ ਉਮੀਦ ਹੈ ਕਿ ਕੋਈ ਹੱਲ ਜ਼ਰੂਰ ਨਿਕਲੇਗਾ। ਉਨ੍ਹਾਂ ਕਿਹਾ ਕਿ 13 ਅਗਸਤ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੈ।
 

ਪਿਛਲੀ ਖ਼ਬਰ ਲੈਂਡ ਪੂਲਿੰਗ ਨੀਤੀ ਖਿਲਾਫ ਭਾਜਪਾ ਆਗੂਆਂ ਦੀ ਅਗਵਾਈ 'ਚ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਮੰਗ-ਪੱਤਰ ਅਗਲੀ ਖ਼ਬਰ ਸਿੱਖ ਸ਼ਤਾਬਦੀਆਂ ਮਨਾਉਣ ਦਾ ਅਧਿਕਾਰ ਸਿਰਫ ਸ਼੍ਰੋਮਣੀ ਕਮੇਟੀ ਨੂੰ ਹੈ - ਧਾਮੀ