03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਹਾਈਵੇਅ ’ਤੇ ਪਲਟੀ ਕਾਰ, 33 ਸਾਲਾ ਨੌਜਵਾਨ ਦੀ ਮੌਤ

ਜਲੰਧਰ, 10 ਜੁਲਾਈ- ਜਲੰਧਰ ਦੇ ਰਸੂਲਪੁਰ-ਰਾਏਪੁਰ ਬਲਾਂ ਪਿੰਡ ਵਿਚ, ਇਕ ਵਰਨਾ ਕਾਰ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ...

ਅਜੀਤ ਡੈਸਕ 10-07-2025

ਜਲੰਧਰ, 10 ਜੁਲਾਈ- ਜਲੰਧਰ ਦੇ ਰਸੂਲਪੁਰ-ਰਾਏਪੁਰ ਬਲਾਂ ਪਿੰਡ ਵਿਚ, ਇਕ ਵਰਨਾ ਕਾਰ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33 ਸਾਲਾ ਹਰਮਨਦੀਪ ਸਿੰਘ ਪੁੱਤਰ ਸੁਰੇਂਦਰ ਸਿੰਘ ਵਾਸੀ ਬਾਂਸਲ ਗੈਸ ਏਜੰਸੀ, ਪਠਾਨਕੋਟ ਵਜੋਂ ਹੋਈ ਹੈ। ਇਸ ਭਿਆਨਕ ਹਾਦਸੇ ਵਿਚ ਕਾਰ ਚਕਨਾਚੂਰ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਹਰਮਨਦੀਪ ਸਿੰਘ ਨੂੰ ਇਲਾਜ ਲਈ ਕੈਪੀਟਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਲੋਕਾਂ ਨੇ ਹਾਦਸੇ ਬਾਰੇ ਮਕਸੂਦਾਂ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਮਕਸੂਦਾਂ ਥਾਣੇ ਦੇ ਐਸ.ਆਈ. ਰਾਜਿੰਦਰ ਸਿੰਘ ਤੁਰੰਤ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖ ਦਿੱਤਾ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਵਿਅਕਤੀ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਕਾਰ ਅਚਾਨਕ ਕਾਬੂ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ ਅਤੇ ਪਲਟ ਗਈ।

ਪਿਛਲੀ ਖ਼ਬਰ ਇੰਡੀਆ ਏ ਹਾਕੀ ਟੀਮ ਨੇ ਯੂਰਪੀਅਨ ਦੌਰੇ ’ਤੇ ਆਇਰਲੈਂਡ ਨੂੰ 6-0 ਨਾਲ ਹਰਾਇਆ ਅਗਲੀ ਖ਼ਬਰ ਬਿਹਾਰ ਵੋਟਰ ਸੂਚੀ ਮਾਮਲੇ ਸੰਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਸ਼ੁਰੂ