04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਜ਼ਹਿਰੀਲੀ ਚੀਜ਼ ਖਾਣ ਕਾਰਨ ਲੜਕੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 10 ਜੁਲਾਈ (ਅਮਨਜੋਤ ਸਿੰਘ ਵਾਲੀਆ) - ਪਿੰਡ ਬੁਤਾਲਾ ਕੋਟਲੀ ਦੀ ਇਕ ਲੜਕੀ ਨੇ ਬੀਤੇ ਦਿਨ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਅੱਜ ਇਲਾਜ ਦੌਰਾਨ...

ਅਜੀਤ ਡੈਸਕ 10-07-2025

 ਕਪੂਰਥਲਾ, 10 ਜੁਲਾਈ (ਅਮਨਜੋਤ ਸਿੰਘ ਵਾਲੀਆ) - ਪਿੰਡ ਬੁਤਾਲਾ ਕੋਟਲੀ ਦੀ ਇਕ ਲੜਕੀ ਨੇ ਬੀਤੇ ਦਿਨ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਜੇ ਪੁੱਤਰ ਹਰਪ੍ਰੀਤ ਸਿੰਘ ਵਾਸੀ ਪਿੰਡ ਬੁਤਾਲਾ ਕੋਟਲੀ ਨੇ ਦੱਸਿਆ ਕਿ ਉਸ ਦੀ ਭੈਣ ਕਿਰਨਦੀਪ ਕੌਰ ਨੂੰ ਪਿੰਡ ਦਾ ਹੀ ਇਕ ਨੌਜਵਾਨ ਕਥਿਤ ਤੌਰ 'ਤੇ ਤੰਗ ਪ੍ਰੇਸ਼ਾਨ ਕਰਦਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਬੀਤੀ 8 ਜੁਲਾਈ ਨੂੰ ਕੋਈ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖਾ ਲਈ । ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਇਸ ਸੰਬੰਧੀ ਜਦੋਂ ਥਾਣਾ ਢਿਲਵਾਂ ਦੇ ਏ.ਐਸ.ਆਈ. ਪਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਿ੍ਤਕ ਲੜਕੀ ਕਿਰਨਦੀਪ ਕੌਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 1 ਕਿੱਲੋ 159 ਗ੍ਰਾਮ ਹੈਰੋਇਨ ਸਮੇਤ 2 ਗ੍ਰਿਫ਼ਤਾਰ ਅਗਲੀ ਖ਼ਬਰ ਕਪਿਲ ਸ਼ਰਮਾ ਦੇ ਕੈਨੇਡਾ 'ਚ ਖੋਲ੍ਹੇ ਗਏ ਕੈਫੇ 'ਤੇ ਗੋਲੀਬਾਰੀ