05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਜਨਮ ਅਧਿਕਾਰ ਨਾਗਰਿਕਤਾ ਖ਼ਤਮ ਕਰਨ ਵਾਲੇ ਟਰੰਪ ਦੇ ਹੁਕਮ 'ਤੇ ਲੱਗੀ ਰੋਕ

ਵਾਸ਼ਿੰਗਟਨ, 10 ਜੁਲਾਈ (ਏਜੰਸੀ)-ਅਮਰੀਕਾ ਦੀ ਇਕ ਸੰਘੀ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨ ਦੇ ਹੁਕਮ 'ਤੇ ਰੋਕ ਲਗਾ ਦਿੱਤੀ ਹੈ | ਨਿਊ ਹੈਂਪਸ਼ਾਇਰ ਜ਼ਿਲ੍ਹਾ ਅਦਾਲਤ ਦੇ ਜੱਜ ਜੋਸਫ਼ ਲਾਪਲਾਂਟ...

ਅਜੀਤ ਡੈਸਕ 10-07-2025

ਵਾਸ਼ਿੰਗਟਨ, 10 ਜੁਲਾਈ (ਏਜੰਸੀ)-ਅਮਰੀਕਾ ਦੀ ਇਕ ਸੰਘੀ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨ ਦੇ ਹੁਕਮ 'ਤੇ ਰੋਕ ਲਗਾ ਦਿੱਤੀ ਹੈ | ਨਿਊ ਹੈਂਪਸ਼ਾਇਰ ਜ਼ਿਲ੍ਹਾ ਅਦਾਲਤ ਦੇ ਜੱਜ ਜੋਸਫ਼ ਲਾਪਲਾਂਟ ਨੇ ਕਿਹਾ ਕਿ ਨਾਗਰਿਕਤਾ ਸਭ ਤੋਂ ਵੱਡਾ ਸੰਵਿਧਾਨਕ ਹੱਕ ਹੈ ਤੇ ਇਸਨੂੰ ਖੋਹਿਆ ਨਹੀਂ ਜਾਣਾ ਚਾਹੀਦਾ |ਜੱਜ ਲਾਪਲਾਂਟ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ | ਜੇਕਰ ਇਹ ਨੀਤੀ ਲਾਗੂ ਕੀਤੀ ਜਾਂਦੀ ਹੈ, ਤਾਂ ਬੱਚੇ ਅਮਰੀਕੀ ਨਾਗਰਿਕਤਾ ਤੋਂ ਵਾਂਝੇ ਹੋ ਜਾਣਗੇ | ਇਹ ਇਕ ਵੱਡਾ ਨੁਕਸਾਨ ਹੈ | ਜੱਜ ਨੇ ਕਿਹਾ ਕਿ ਉਹ ਇਸ ਮਾਮਲੇ 'ਚ ਕਲਾਸ ਐਕਸ਼ਨ ਸਟੇਟਸ ਨੂੰ ਮਨਜ਼ੂਰੀ ਦੇਣਗੇ, ਜਿਸ 'ਚ ਇਸ ਹੁਕਮ ਤੋਂ ਪ੍ਰਭਾਵਿਤ ਸਾਰੇ ਬੱਚੇ ਸ਼ਾਮਲ ਹੋਣਗੇ | ਜੱਜ ਨੇ ਆਪਣੇ ਫੈਸਲੇ ਨੂੰ 7 ਦਿਨਾਂ ਲਈ ਰੋਕ ਦਿੱਤਾ ਹੈ, ਜਿਸ ਨਾਲ ਟਰੰਪ ਪ੍ਰਸ਼ਾਸਨ ਨੂੰ ਅਪੀਲ ਕਰਨ ਦਾ ਮੌਕਾ ਮਿਲ ਗਿਆ ਹੈ |

ਪਿਛਲੀ ਖ਼ਬਰ ਕੈਨੇਡਾ 'ਚ ਹਵਾਈ ਹਾਦਸੇ ਵਿਚ ਮਾਰੇ ਗਏ 2 ਪਾਇਲਟਾਂ 'ਚੋਂ ਇਕ ਭਾਰਤੀ ਅਗਲੀ ਖ਼ਬਰ ਐਕਸੀਓਮ-4 ਮਿਸ਼ਨ : ਸੁਭਾਂਸ਼ੂ ਸ਼ੁਕਲਾ 14 ਜੁਲਾਈ ਨੂੰ ਧਰਤੀ 'ਤੇ ਵਾਪਸ ਆਉਣਗੇ