06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਗੈਸਟ ਫੈਕਲਟੀ ਦੀਆਂ ਨੌਕਰੀਆਂ ਸੁਰੱਖਿਅਤ ਹੋਣਗੀਆਂ- ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 2022 ਤੱਕ ਪੰਜਾਬ ਵਿਚ ਬ੍ਰੇਨ ਡਰੇਨ ਆਪਣੇ ਸਿਖਰ ’ਤੇ ਸੀ। ਜੋ ਬੱਚੇ ਯੋਗ ਸਨ...

ਅਜੀਤ ਡੈਸਕ 11-07-2025

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 2022 ਤੱਕ ਪੰਜਾਬ ਵਿਚ ਬ੍ਰੇਨ ਡਰੇਨ ਆਪਣੇ ਸਿਖਰ ’ਤੇ ਸੀ। ਜੋ ਬੱਚੇ ਯੋਗ ਸਨ ਉਹ ਵਿਦੇਸ਼ ਜਾਂਦੇ ਸਨ, ਅਤੇ ਲੋੜਵੰਦ ਬੱਚਿਆਂ ਦੇ ਵਜ਼ੀਫ਼ੇ ਵੀ ਹੜੱਪ ਲਏ ਜਾਂਦੇ ਸਨ। ਪਰ ਜਦੋਂ ਤੋਂ ਸਾਡੀ ਸਰਕਾਰ ਆਈ, ਤਾਂ ਅਸੀਂ ਸਥਿਤੀ ਨੂੰ ਸੁਧਾਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਸਾਰੇ ਐਸ.ਸੀ. ਬੱਚਿਆਂ ਨੂੰ ਸਮੇਂ ਸਿਰ ਸਕਾਲਰਸ਼ਿਪ ਮਿਲ ਰਹੀ ਹੈ ਅਤੇ ਸਾਰੀਆਂ ਯੂਨੀਵਰਸਿਟੀਆਂ ਨੂੰ ਸਮੇਂ ਸਿਰ ਗ੍ਰਾਂਟਾਂ ਮਿਲ ਰਹੀਆਂ ਹਨ।

ਉਨ੍ਹਾਂ ਭਰੋਸਾ ਦਿੱਤਾ ਕਿ ਕੋਈ ਵੀ ਗੈਸਟ ਫੈਕਲਟੀ ਆਪਣੀ ਨੌਕਰੀ ਨਹੀਂ ਗੁਆਏਗਾ। ਸਰਕਾਰ ਨੇ ਨਵੇਂ ਕੋਰਸ ਸ਼ੁਰੂ ਕੀਤੇ ਹਨ, ਜਿਨ੍ਹਾਂ ਦੀ ਬਾਜ਼ਾਰ ਵਿਚ ਚੰਗੀ ਮੰਗ ਹੈ, ਤਾਂ ਜੋ ਨੌਜਵਾਨਾਂ ਨੂੰ ਬਿਹਤਰ ਰੁਜ਼ਗਾਰ ਦੇ ਮੌਕੇ ਮਿਲ ਸਕਣ।  ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਅਜਨਾਲਾ, ਬਰਨਾਲਾ ਅਤੇ ਕੀਰਤਪੁਰ ਸਾਹਿਬ ਸਮੇਤ ਕਈ ਇਲਾਕਿਆਂ ਵਿਚ ਨਵੇਂ ਸਰਕਾਰੀ ਕਾਲਜ ਖੋਲ੍ਹਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦੇਸ਼ਾਂ ਤੋਂ ਵੀ ਵਿਦਿਆਰਥੀ ਪੜ੍ਹਾਈ ਲਈ ਪੰਜਾਬ ਆ ਰਹੇ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਬਿਹਤਰ ਮੌਕੇ ਮਿਲ ਸਕਣ।

ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਧਰਮ ਬਚਾਓ ਯਾਤਰਾ ’ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਐਨ.ਡੀ.ਪੀ.ਐਸ ਦੇ ਪੰਜ ਮਾਮਲਿਆਂ ’ਚ ਸ਼ਾਮਿਲ ਔਰਤ ਦੀ ਦੁਕਾਨ ਢਾਹੀ