06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਧਰਮ ਬਚਾਓ ਯਾਤਰਾ ’ਚ ਕੀਤੀ ਸ਼ਮੂਲੀਅਤ

ਸ੍ਰੀ ਆਨੰਦਪੁਰ ਸਾਹਿਬ, 11 ਜੁਲਾਈ (ਜੇ ਐਸ ਨਿੱਕੂਵਾਲ)- ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਤੋਂ ਸ਼ੁਰੂ ਹੋਈ ਧਰਮ ਬਚਾਓ ਯਾਤਰਾ ’ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਅਜੀਤ ਡੈਸਕ 11-07-2025

ਸ੍ਰੀ ਆਨੰਦਪੁਰ ਸਾਹਿਬ, 11 ਜੁਲਾਈ (ਜੇ ਐਸ ਨਿੱਕੂਵਾਲ)- ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਤੋਂ ਸ਼ੁਰੂ ਹੋਈ ਧਰਮ ਬਚਾਓ ਯਾਤਰਾ ’ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਗੁਰੂ ਸਾਹਿਬ ਦੀ ਹਿੰਦੂ ਧਰਮ ਦੀ ਰਾਖੀ ਲਈ ਦਿੱਤੀ ਗਈ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ਵਿਚ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿਥੇ ਕਿਸੇ ਹੋਰ ਧਰਮ ਦੀ ਰਾਖੀ ਲਈ ਕਿਸੇ ਮਹਾਂਪੁਰਸ਼ ਨੇ ਕੁਰਬਾਨੀ ਦਿੱਤੀ ਹੋਵੇ।

ਗੌਰਤਲਬ ਹੈ ਕਿ 11 ਜੁਲਾਈ 1675 ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹਾਦਤ ਦੇਣ ਲਈ ਰਵਾਨਾ ਹੋਏ ਸਨ। ਉਸੇ ਇਤਿਹਾਸਿਕ ਦਿਹਾੜੇ ਨੂੰ ਯਾਦ ਕਰਦਿਆਂ ਅੱਜ ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ ਵਾਲੇ, ਬਾਬਾ ਬਲਵੀਰ ਸਿੰਘ, ਭਾਈ ਮਨਜੀਤ ਸਿੰਘ ਸ੍ਰੀ ਗੰਗਾ ਨਰਸਰੀ ਜ਼ੀਰਕਪੁਰ ਵਾਲਿਆਂ ਵਲੋਂ ਸਾਂਝੇ ਤੌਰ ’ਤੇ ਧਰਮ ਬਚਾਓ ਯਾਤਰਾ ਦਾ ਆਯੋਜਨ ਕੀਤਾ ਗਿਆ। ਇਹ ਯਾਤਰਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਗੁਰੂ ਕਾ ਤਾਲ ਆਗਰਾ ਵਿਖੇ ਪੁੱਜੇਗੀ ਤੇ ਉਪਰੰਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਪੁੱਜ ਕੇ 14 ਜੁਲਾਈ ਨੂੰ ਸਮਾਪਤ ਹੋਵੇਗੀ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਅੰਦਰ ਹੋ ਰਹੇ ਧਰਮ ਪਰਿਵਰਤਨ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਗੁਰੂਆਂ ਪੀਰਾਂ ਦੀ ਇਸ ਮੁਕੱਦਸ ਧਰਤੀ ’ਤੇ ਕੁਝ ਲੋਕ ਛੋਟੇ ਲਾਲਚਾਂ ਕਰਕੇ ਧਰਮ ਪਰਿਵਰਤਨ ਕਰ ਰਹੇ ਹਨ ਜੋ ਕਿ ਮੰਦਭਾਗਾ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕੇ ਦੁਨੀਆਂ ਅੰਦਰ ਧਾਰਮਿਕ ਅਸਹਿਣਸ਼ੀਲਤਾ ਵੱਧ ਰਹੀ ਹੈ, ਜੋ ਕੇ ਨਿੰਦਣਯੋਗ ਹੈ। ਉਪਰੰਤ ਰਾਜਪਾਲ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪੁਲਿਸ ਅਧਿਕਾਰੀ ਰਣਬੀਰ ਸਿੰਘ ਖੱਟੜਾ, ਸੰਤ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲੇ, ਭਾਜਪਾ ਦੇ ਸੂਬਾਈ ਵਾਈਸ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ, ਜਤਿੰਦਰ ਸਿੰਘ ਅਠਵਾਲ, ਪਰਮਿੰਦਰ ਸ਼ਰਮਾ, ਮੁਕੇਸ਼ ਨੱਢਾ ਤੇ ਰਤਨ ਧਨੇੜਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਦੇ ਵਰਕਰ ਮੌਜੂਦ ਸਨ।

ਪਿਛਲੀ ਖ਼ਬਰ ਮੰਡ ਢਿਲਵਾਂ ਵਿਖੇ ਵੱਡੀ ਮਾਤਰਾ ’ਚ ਅਸਲਾ ਬਰਾਮਦ, ਇਕ ਦੋਸ਼ੀ ਦਾ ਹੋਇਆ ਐਨਕਾਊਂਟਰ ਅਗਲੀ ਖ਼ਬਰ ਗੈਸਟ ਫੈਕਲਟੀ ਦੀਆਂ ਨੌਕਰੀਆਂ ਸੁਰੱਖਿਅਤ ਹੋਣਗੀਆਂ- ਹਰਜੋਤ ਸਿੰਘ ਬੈਂਸ