08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਅਜਨਾਲਾ ਨੇੜੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਦਰਦਨਾਕ ਮੌਤ

ਅਜਨਾਲਾ, (ਅੰਮ੍ਰਿਤਸਰ), 12 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਤੋਂ ਥੋੜੀ ਦੂਰ ਸਥਿਤ ਕਸਬਾ ਭਿੰਡੀ ਸੈਦਾਂ ਨਜ਼ਦੀਕ ਬੀਤੀ ਰਾਤ ਟਰੈਕਟਰ ਅਤੇ ਮੋਟਰਸਾਈਕਲ...

ਅਜੀਤ ਡੈਸਕ 12-07-2025

ਅਜਨਾਲਾ, (ਅੰਮ੍ਰਿਤਸਰ ), 12 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਤੋਂ ਥੋੜੀ ਦੂਰ ਸਥਿਤ ਕਸਬਾ ਭਿੰਡੀ ਸੈਦਾਂ ਨਜ਼ਦੀਕ ਬੀਤੀ ਰਾਤ ਟਰੈਕਟਰ ਅਤੇ ਮੋਟਰਸਾਈਕਲ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਸੜਕ ਹਾਦਸੇ ਵਿਚ ਮਰਨ ਵਾਲੇ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਸ਼ੇਖਭੱਟੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵਜੋਂ ਹੋਈ ਹੈ।

ਇਹ ਵੀ ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ ਸਨ।

ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਚ ਰੱਖ ਦਿੱਤਾ ਗਿਆ ਹੈ ਤੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਨੈਨੀ ਦਾ ਕੰਮ ਕਰਨ ਵਾਲੀ ਲੜਕੀ ਵਲੋਂ ਆਤਮ ਹੱਤਿਆ ਅਗਲੀ ਖ਼ਬਰ 16ਵੇਂ ਰੁਜ਼ਗਾਰ ਮੇਲੇ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ 51,000 ਨਿਯੁਕਤੀ ਪੱਤਰ ਵੰਡਣਗੇ ਪ੍ਰਧਾਨ ਮੰਤਰੀ ਮੋਦੀ