08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌਤ

ਕਪੂਰਥਲਾ, 12 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਚ ਇਕ ਹਵਾਲਾਤੀ ਦੀ ਸਿਹਤ...

ਅਜੀਤ ਡੈਸਕ 12-07-2025

ਕਪੂਰਥਲਾ, 12 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਚ ਇਕ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ 'ਤੇ ਉਸਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਕੇਂਦਰੀ ਜੇਲ੍ਹ ਦੀ ਸਿਹਤ ਵਿਗੜਨ 'ਤੇ ਜੇਲ੍ਹ ਮੁਲਾਜ਼ਮ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ। ਜਦੋਂ ਮਰੀਜ਼ ਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਸਿਵਲ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੋ ਚੁੱਕੀ ਸੀ।

ਡਾਕਟਰ ਨੇ ਦੱਸਿਆ ਕਿ ਰਿਪੋਰਟ ਮੁਤਾਬਕ ਉਹ ਕਈ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਇਸ ਸਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

ਪਿਛਲੀ ਖ਼ਬਰ ਇੰਗਲੈਂਡ-ਭਾਰਤ ਤੀਜਾ ਟੈਸਟ : ਪਹਿਲੀ ਪਾਰੀ 'ਚ ਭਾਰਤ ਤੀਜੇ ਦਿਨ 65 ਓਵਰਾਂ ਬਾਅਦ 247/3 ਅਗਲੀ ਖ਼ਬਰ ਅੰਮ੍ਰਿਤਸਰ-ਤਰਨਤਾਰਨ ਰੋਡ ਚੱਬਾ ਨੇੜੇ ਗਊਮਾਸ ਫੜਿਆ