08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਗੁਰੂਹਰਸਹਾਏ ਪੁਲਿਸ ਨੇ ਕੱਢਿਆ ਫਲੈਗ ਮਾਰਚ

ਗੁਰੂਹਰਸਹਾਏ, 12 ਜੁਲਾਈ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ...

ਅਜੀਤ ਡੈਸਕ 12-07-2025

ਗੁਰੂਹਰਸਹਾਏ, 12 ਜੁਲਾਈ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਤੇ ਫਿਰੋਜ਼ਪੁਰ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ-ਡਵੀਜ਼ਨ ਗੁਰੂਹਰਸਹਾਏ ਦੇ ਡੀ.ਐਸ.ਪੀ. ਸਤਨਾਮ ਸਿੰਘ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਨੇ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ।

ਡੀ.ਐਸ.ਪੀ. ਸਤਨਾਮ ਸਿੰਘ ਦੀ ਅਗਵਾਈ ਹੇਠ ਫਰੀਦਕੋਟ ਰੋਡ, ਮੇਨ ਬਾਜ਼ਾਰ ਮੁਕਤਸਰ ਰੋਡ ਦੇ ਇਲਾਕੇ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ.ਐਸ.ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਇਸ ਫਲੈਗ ਮਾਰਚ ਦਾ ਉਦੇਸ਼ ਲੋਕਾਂ ਦੇ ਮਨਾਂ ਵਿਚ ਪੈਦਾ ਹੋਏ ਡਰ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਇਹ ਦੱਸਣਾ ਹੈ ਕਿ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਹਮੇਸ਼ਾ ਤਿਆਰ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। 

ਪਿਛਲੀ ਖ਼ਬਰ ਆਫ਼ਤ ਪ੍ਰਭਾਵਿਤ ਖੇਤਰਾਂ ਨੂੰ ਰਾਹਤ ਲਈ ਪ੍ਰਤੀ ਵਿਧਾਨ ਸਭਾ ਹਲਕਾ 2 ਕਰੋੜ ਰੁਪਏ ਦਿੱਤੇ ਜਾਣਗੇ - ਮੰਤਰੀ ਵਿਕਰਮਾਦਿੱਤਿਆ ਸ... ਅਗਲੀ ਖ਼ਬਰ ਟੋਕੇ ਵਾਲੀ ਮਸ਼ੀਨ 'ਤੇ ਡਿੱਗਣ ਨਾਲ ਮਜ਼ਦੂਰ ਦੀ ਬਾਂਹ ਹੋਈ ਵੱਖ