06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਸੋਨੀਆ ਗਾਂਧੀ ਨੇ 15 ਜੁਲਾਈ ਨੂੰ ਬੁਲਾਈ ਕਾਂਗਰਸ ਸੰਸਦੀ ਰਣਨੀਤਕ ਸਮੂਹ ਦੀ ਮੀਟਿੰਗ

ਨਵੀਂ ਦਿੱਲੀ, 13 ਜੁਲਾਈ - ਕਾਂਗਰਸ ਸੰਸਦੀ ਪਾਰਟੀ (ਸੀਪੀਪੀ) ਦੀ ਮੁਖੀ ਸੋਨੀਆ ਗਾਂਧੀ ਨੇ ਸੰਸਦ ਦੇ ਮੌਨਸੂਨ ਇਜਲਾਸ ਦੀ ਰਣਨੀਤੀ 'ਤੇ ਚਰਚਾ ਕਰਨ ਲਈ ਮੰਗਲਵਾਰ (15 ਜੁਲਾਈ) ਨੂੰ ਕਾਂਗਰਸ ਸੰਸਦੀ ਰਣਨੀਤਕ ਸਮੂਹ ਦੀ ਮੀਟਿੰਗ ਬੁਲਾਈ...

ਅਜੀਤ ਡੈਸਕ 13-07-2025

ਨਵੀਂ ਦਿੱਲੀ, 13 ਜੁਲਾਈ - ਕਾਂਗਰਸ ਸੰਸਦੀ ਪਾਰਟੀ (ਸੀਪੀਪੀ) ਦੀ ਮੁਖੀ ਸੋਨੀਆ ਗਾਂਧੀ ਨੇ ਸੰਸਦ ਦੇ ਮੌਨਸੂਨ ਇਜਲਾਸ ਦੀ ਰਣਨੀਤੀ 'ਤੇ ਚਰਚਾ ਕਰਨ ਲਈ ਮੰਗਲਵਾਰ (15 ਜੁਲਾਈ) ਨੂੰ ਕਾਂਗਰਸ ਸੰਸਦੀ ਰਣਨੀਤਕ ਸਮੂਹ ਦੀ ਮੀਟਿੰਗ ਬੁਲਾਈ ਹੈ।

ਪਾਰਟੀ ਸੂਤਰਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਅਤੇ ਕਈ ਹੋਰ ਸੀਨੀਅਰ ਪਾਰਟੀ ਆਗੂ ਸੋਨੀਆ ਗਾਂਧੀ ਦੇ ਨਿਵਾਸ ਸਥਾਨ 10-ਜਨਪਥ 'ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ।
ਇਸ ਮੀਟਿੰਗ ਵਿਚ ਸੰਸਦ ਦੇ ਆਉਣ ਵਾਲੇ ਸੈਸ਼ਨ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ਅਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ।

ਸੰਸਦ ਦਾ ਮੌਨਸੂਨ ਇਜਲਾਸ 20 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ, ਜੋ 11 ਅਗਸਤ ਤੱਕ ਚੱਲੇਗਾ।

ਪਿਛਲੀ ਖ਼ਬਰ ਬਟਾਲਾ ਦੇ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਚੌੜੇ ਦਾ ਰਹਿਣ ਵਾਲਾ ਹੈ ਅਮਰੀਕਾ 'ਚ ਐਫ.ਬੀ.ਆਈ. ਵਲੋਂ ਕਾਬੂ ਕੀਤਾ ਪਵਿੱਤਰ ਬ... ਅਗਲੀ ਖ਼ਬਰ ਦਿੱਲੀ : ਫੁੱਟਪਾਥ 'ਤੇ ਸੌਂ ਰਹੇ 5 ਲੋਕਾਂ ਨੂੰ ਇਕ ਔਡੀ ਕਾਰ ਨੇ ਦਰੜਿਆ