05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

5 ਅਗਸਤ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ

ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਨੇ ਤਖ਼ਤ ਸਾਹਿਬਾਨ ਦੀ ਮਰਿਆਦਾ ਸੰਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ...

ਅਜੀਤ ਡੈਸਕ 13-07-2025

ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਨੇ ਤਖ਼ਤ ਸਾਹਿਬਾਨ ਦੀ ਮਰਿਆਦਾ ਸੰਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਵੇਗਾ, ਜਿਸ ਸੰਬੰਧੀ ਮੈਂਬਰ ਸਾਹਿਬਾਨ ਨੂੰ ਬੀਤੀ 11 ਜੁਲਾਈ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਹ ਇਜਲਾਸ 5 ਅਗਸਤ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 1.00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਇਆ ਗਿਆ ਹੈ, ਜਿਸ ਵਿਚ ਤਖ਼ਤ ਸਾਹਿਬਾਨ ਦੀ ਮਰਿਆਦਾ ਬਾਰੇ ਵਿਚਾਰ ਹੋਵੇਗੀ।

ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਬੈਂਗਲੁਰੂ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਰੋਪੜ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ