05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਜੰਮੂ ਕਸ਼ਮੀਰ : ਅੱਤਵਾਦ ਦੇ ਪੀੜਤਾਂ ਲਈ ਇਕ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਗਿਆ ਹੈ - ਉਪ ਰਾਜਪਾਲ ਮਨੋਜ ਸਿਨਹਾ

ਬਾਰਾਮੂਲਾ (ਜੰਮੂ ਕਸ਼ਮੀਰ), 13 ਜੁਲਾਈ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅੱਤਵਾਦ ਦੇ ਪੀੜਤਾਂ ਨੂੰ ਨਿਯੁਕਤੀ ਪੱਤਰ ਵੰਡੇ।ਇਸ ਮੌਕੇ ਉਨ੍ਹਾਂ ਕਿਹਾ, "ਜੋ ਯੋਗ ਹਨ ਉਨ੍ਹਾਂ...

ਅਜੀਤ ਡੈਸਕ 13-07-2025

 ਬਾਰਾਮੂਲਾ (ਜੰਮੂ ਕਸ਼ਮੀਰ), 13 ਜੁਲਾਈ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅੱਤਵਾਦ ਦੇ ਪੀੜਤਾਂ ਨੂੰ ਨਿਯੁਕਤੀ ਪੱਤਰ ਵੰਡੇ।

ਇਸ ਮੌਕੇ ਉਨ੍ਹਾਂ ਕਿਹਾ, "ਜੋ ਯੋਗ ਹਨ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਜਿਨ੍ਹਾਂ ਨੂੰ ਕੋਈ ਵਿੱਤੀ ਸਹਾਇਤਾ ਨਹੀਂ ਦਿੱਤੀ ਗਈ ਹੈ, ਉਨ੍ਹਾਂ ਨੂੰ ਪ੍ਰਦਾਨ ਕੀਤੀ ਜਾਵੇਗੀ। ਜਿਨ੍ਹਾਂ ਮਾਮਲਿਆਂ ਵਿਚ ਐਫਆਈਆਰ ਦਰਜ ਨਹੀਂ ਕੀਤੀ ਗਈ ਜਾਂ ਜਾਇਦਾਦ ਜ਼ਬਤ ਕੀਤੀ ਗਈ, ਉਨ੍ਹਾਂ 'ਤੇ ਐਫਆਈਆਰ ਦਰਜ ਕੀਤੀ ਜਾਵੇਗੀ, ਜਾਂਚ ਕੀਤੀ ਜਾਵੇਗੀ, ਅਤੇ ਜਾਇਦਾਦ ਉਨ੍ਹਾਂ ਨੂੰ ਵਾਪਸ ਕਰ ਦਿੱਤੀ ਜਾਵੇਗੀ। ਅੱਜ, 40 ਨਿਯੁਕਤੀ ਪੱਤਰ ਵੰਡੇ ਗਏ ਹਨ... ਇਕ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਗਿਆ ਹੈ, ਅਤੇ ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਅੱਤਵਾਦੀ ਹਮਲਿਆਂ ਦੇ ਸ਼ਿਕਾਰ ਹੋਏ ਹਨ, ਉਸ ਨੰਬਰ 'ਤੇ ਆਪਣੀ ਅਰਜ਼ੀ ਭੇਜਣ, ਅਤੇ ਜਾਂਚ ਕੀਤੀ ਜਾਵੇਗੀ।"

ਪਿਛਲੀ ਖ਼ਬਰ ਬਿਹਾਰ : ਚੋਣ ਕਮਿਸ਼ਨ ਵਲੋਂ 80% ਫਾਰਮ ਜਮ੍ਹਾਂ ਹੋਣ ਦਾ ਦਾਅਵਾ ਜ਼ਮੀਨੀ ਹਕੀਕਤ ਦੇ ਪੂਰੀ ਤਰ੍ਹਾਂ ਉਲਟ - ਤੇਜਸਵੀ ਯਾਦਵ ਅਗਲੀ ਖ਼ਬਰ ਜਥੇਦਾਰ ਸੁੱਚਾ ਸਿੰਘ ਲੰਗਾਹ ਦਾ ਜ਼ਿਲ੍ਹਾ ਪ੍ਰਧਾਨ ਬਣ ਕੇ ਪਹਿਲੀ ਵਾਰ ਜ਼ਿਲ੍ਹੇ 'ਚ ਪਹੁੰਚਣ 'ਤੇ ਭਰਵਾਂ ਸਵਾਗਤ