31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ 'ਚ ਦਿਹਾਂਤ

ਚੰਡੀਗੜ੍ਹ, 14 ਜੁਲਾਈ-ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਇਨ੍ਹਾਂ ਨੂੰ ਸਭ...

ਅਜੀਤ ਡੈਸਕ 14-07-2025

ਚੰਡੀਗੜ੍ਹ, 14 ਜੁਲਾਈ-ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਇਨ੍ਹਾਂ ਨੂੰ ਸਭ ਤੋਂ ਬਜ਼ੁਰਗ ਦੌੜਾਕ ਵੀ ਵਿਸ਼ਵ ਵਿਚ ਕਿਹਾ ਜਾਂਦਾ ਹੈ। ਇਨ੍ਹਾਂ ਦੌੜ ਵਿਚ ਕਈ ਵਿਸ਼ਵ ਰਿਕਾਰਡ ਬਣਾਏ ਸਨ। ਜਾਣਕਾਰੀ ਅਨੁਸਾਰ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਸੜਕ 'ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਫੌਜਾ ਸਿੰਘ ਜਲੰਧਰ ਦੇ ਬਿਆਸ ਪਿੰਡ ਦੇ ਵਸਨੀਕ ਸਨ।

ਉਨ੍ਹਾਂ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ’ਚ 1 ਅਪ੍ਰੈਲ 1911 ਨੂੰ ਹੋਇਆ। ਉਨ੍ਹਾਂ ਦੀਆਂ ਲੱਤਾਂ ਬਹੁਤ ਪਤਲੀਆਂ ਅਤੇ ਕਮਜ਼ੋਰ ਹੋਣ ਕਰਕੇ ਉਹ ਪੰਜ ਸਾਲ ਤਕ ਤੁਰਨ ਤੋਂ ਅਸਮਰੱਥ ਸਨ ਅਤੇ ਥੋੜ੍ਹਾ ਤੁਰ ਕੇ ਥੱਕ ਜਾਂਦੇ ਸਨ।।

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ ਅਗਲੀ ਖ਼ਬਰ ਕਾਰ ਦਰੱਖਤ 'ਚ ਵੱਜਣ ਨਾਲ ਤਿੰਨ ਦੀ ਮੌਤ