31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ

ਕਪੂਰਥਲਾ, 14 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਹਾਲਤ ਵਿਗੜਨ...

ਅਜੀਤ ਡੈਸਕ 14-07-2025

ਕਪੂਰਥਲਾ, 14 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਹਾਲਤ ਵਿਗੜਨ 'ਤੇ ਉਸ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਿਊਟੀ ਡਾਕਟਰ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਪਰਮਿੰਦਰ ਕੁਮਾਰ ਪੁੱਤਰ ਦਰਸ਼ਨ ਰਾਮ, ਜੋ ਕਿ ਐਨ.ਡੀ.ਪੀ.ਐਸ. ਦੇ ਕੇਸ ਵਿਚ ਜੇਲ੍ਹ ਵਿਚ ਬੰਦ ਸੀ, ਨੂੰ ਜੇਲ੍ਹ ਮੁਲਾਜ਼ਮ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਲੈ ਕੇ ਆਏ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

ਉਨ੍ਹਾਂ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। 

ਪਿਛਲੀ ਖ਼ਬਰ ਅਦਾਰਾ 'AJIT' ਵਲੋਂ ਬਜ਼ੁਰਗ ਦੌੜਾਕ Fauja Singh ਨੂੰ ਸ਼ਰਧਾਂਜਲੀ ਅਗਲੀ ਖ਼ਬਰ ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ 'ਚ ਦਿਹਾਂਤ