30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਪੰਥਕ ਆਗੂਆਂ ਵਲੋਂ ਬੇਅਦਬੀ ਮਾਮਲਿਆਂ ਸੰਬੰਧੀ ਲਿਆਂਦੇ ਜਾ ਰਹੇ ਬਿੱਲ ਦਾ ਸਵਾਗਤ

ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)- ਭਾਈ ਮੋਹਕਮ ਸਿੰਘ, ਭਾਈ ਅਮਰੀਕ ਸਿੰਘ ਅਜਨਾਲਾ, ਜਰਨੈਲ ਸਿੰਘ ਸਖੀਰਾ ਅਤੇ ਸਤਨਾਮ ਸਿੰਘ ਮਨਾਵਾਂ ਆਦਿ ਪੰਥਕ ਆਗੂਆਂ....

ਅਜੀਤ ਡੈਸਕ 15-07-2025

ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)- ਭਾਈ ਮੋਹਕਮ ਸਿੰਘ, ਭਾਈ ਅਮਰੀਕ ਸਿੰਘ ਅਜਨਾਲਾ, ਜਰਨੈਲ ਸਿੰਘ ਸਖੀਰਾ ਅਤੇ ਸਤਨਾਮ ਸਿੰਘ ਮਨਾਵਾਂ ਆਦਿ ਪੰਥਕ ਆਗੂਆਂ ਨੇ ਅੱਜ ਇਥੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਵਿਧਾਨ ਸਭਾ ਵਿਚ ਲਿਆਂਦੇ ਬਿੱਲ ਦਾ ਸਵਾਗਤ ਕੀਤਾ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਉਕਤ ਪੰਥਕ ਆਗੂਆਂ ਨੇ ਕਿਹਾ ਕਿ ਜਿੰਨਾ ਬੇਅਦਬੀ ਮਾਮਲਿਆਂ ’ਤੇ ਸਖ਼ਤ ਸਜ਼ਾਵਾਂ ਦੇਣ ਲਈ ਕਾਨੂੰਨ ਬਣਾਉਣਾ ਜ਼ਰੂਰੀ ਹੈ, ਉਨਾਂ ਹੀ ਉਸ ਕਾਨੂੰਨ ਨੂੰ ਲਾਗੂ ਕਰਨਾ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣਾ ਵੀ ਜ਼ਰੂਰੀ ਹੈ।

ਉਨ੍ਹਾਂ ਰਾਸ਼ਟਰਪਤੀ ਅਤੇ ਰਾਜਪਾਲ ਪੰਜਾਬ ਨੂੰ ਅਪੀਲ ਕੀਤੀ ਕਿ ਇਸ ਬਿੱਲ ਨੂੰ ਜਲਦ ਤੋਂ ਜਲਦ ਪਾਸ ਕੀਤਾ ਜਾਵੇ ਤਾਂ ਕਿ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਬੇ-ਅਦਬੀਆਂ ਸੰਬੰਧੀ ਸਖ਼ਤ ਕਾਨੂੰਨ ਬਣਾਉਣ ਦੇ ਨਾਲ ਨਾਲ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਦਿਵਾਉਣ ਲਈ ਵਿਸ਼ੇਸ਼ ਅਦਾਲਤਾਂ ਵੀ ਕਾਇਮ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਮੂਹ ਬੰਦੀ ਸਿੰਘਾਂ ਨੂੰ ਵੀ ਜਲਦ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਪਿਛਲੀ ਖ਼ਬਰ ਮੈਂ ਕੈਪਟਨ ਸ਼ੁਭਾਸ਼ੂ ਸ਼ੁਕਲਾ ਦਾ ਧਰਤੀ ’ਤੇ ਕਰਦਾ ਹਾਂ ਸਵਾਗਤ- ਪ੍ਰਧਾਨ ਮੰਤਰੀ ਅਗਲੀ ਖ਼ਬਰ ਸੂਏ 'ਚ ਪਾੜ ਕਾਰਨ ਸੈਂਕੜੇ ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਬਣਿਆ ਡਰ, ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ