29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਅਧਿਆਪਕ ਨੂੰ 20 ਸਾਲ ਦੀ ਕੈਦ ਤੇ 85000 ਜੁਰਮਾਨਾ

ਚੰਡੀਗੜ੍ਹ, 15 ਜੁਲਾਈ-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਨਾਬਾਲਿਗ ਬੱਚੀ...

ਅਜੀਤ ਡੈਸਕ 15-07-2025

ਚੰਡੀਗੜ੍ਹ, 15 ਜੁਲਾਈ-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਨਾਬਾਲਿਗ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ ਇਕ ਸਕੂਲ ਦੇ ਮਿਊਜ਼ਿਕ ਅਧਿਆਪਕ ਤੋਬੀਅਸ ਪੁੱਤਰ ਵਿਕਟਰ ਮਸੀਹ ਵਾਸੀ ਪਿੰਡ ਨੰਦਨਪੁਰ ਮਕਸੂਦਾਂ ਜ਼ਿਲ੍ਹਾ ਜਲੰਧਰ ਨੂੰ 20 ਸਾਲ ਦੀ ਕੈਦ ਅਤੇ 85000 ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ।

ਜੁਰਮਾਨਾ ਨਾ ਦੇਣ ਉਤੇ ਦੋਸ਼ੀ ਨੂੰ ਇਕ ਸਾਲ ਹੋਰ ਸਜ਼ਾ ਭੁਗਤਣੀ ਪਵੇਗੀ। ਦੋਸ਼ੀ ਖਿਲਾਫ 25 ਮਈ 2024 ਨੂੰ ਥਾਣਾ ਜਲੰਧਰ ਕੈਂਟ ਵਿਖੇ ਪੀੜਤ ਲੜਕੀ ਦੇ ਪਰਿਵਾਰ ਦੀ ਸ਼ਿਕਾਇਤ ਉਤੇ ਮਾਮਲਾ ਦਰਜ ਕੀਤਾ ਗਿਆ ਸੀ। 

ਪਿਛਲੀ ਖ਼ਬਰ ਯੋਗੀ ਆਦਿੱਤਿਆਨਾਥ ਵਲੋਂ ਸ਼ੁਭਾਂਸ਼ੂ ਸ਼ੁਕਲਾ ਦਾ ਟਵੀਟ ਕਰਕੇ ਸਵਾਗਤ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ 'ਆਪ' 'ਚ ਸ਼ਾਮਿਲ