29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਥਾਣਾ ਘਰਿੰਡਾ ਪੁਲਿਸ ਵਲੋਂ 5 ਕਿੱਲੋ ਹੈਰੋਇਨ ਸਮੇਤ 2 ਗ੍ਰਿਫਤਾਰ

ਅਟਾਰੀ, (ਅੰਮ੍ਰਿਤਸਰ), 15 ਜੁਲਾਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ...

ਅਜੀਤ ਡੈਸਕ 15-07-2025

ਅਟਾਰੀ, (ਅੰਮ੍ਰਿਤਸਰ), 15 ਜੁਲਾਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਨਿੰਦਰ ਸਿੰਘ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ ਦੋ ਵਿਅਕਤੀਆਂ ਨੂੰ 5 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ।

ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਯੋਗਰਾਜ ਸਿੰਘ ਵਾਸੀ ਪਿੰਡ ਅਟੱਲਗੜ੍ਹ ਅਤੇ ਗੁਰਜੀਤ ਸਿੰਘ ਵਾਸੀ ਡੁਲਟ ਥਾਣਾ ਘਣੀਏ-ਕੇ-ਬਾਂਗਰ ਦੋਵੇਂ ਰਲ ਕੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਦੇ ਹਨ, ਜੋ ਕਿ ਇਹ ਦੋਵੇਂ ਪਾਕਿਸਤਾਨ ਤੋਂ ਮੰਗਵਾਈ ਗਈ ਹੈਰੋਇਨ ਦੀ ਖੇਪ ਸਪਲਾਈ ਕਰਨ ਲਈ ਪਿੰਡ ਮੋਦੇ, ਅਟੱਲਗੜ੍ਹ ਵਾਲੀ ਸਾਈਡ ਤੋਂ ਡਿਫੈਂਸ ਡਰੇਨ ਦੇ ਨਾਲ-ਨਾਲ ਜਾ ਰਹੇ ਹਨ, ਜਿਸ ਉਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਪੁਲਿਸ ਵਲੋਂ ਉਕਤ ਦੋਵਾਂ ਵਿਅਕਤੀਆਂ ਨੂੰ 5 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਖਿਲਾਫ ਥਾਣਾ ਘਰਿੰਡਾ ਵਿਖੇ ਜੁਰਮ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਕਤ ਗ੍ਰਿਫਤਾਰਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਕਾਲੀ ਕਮਾਈ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਵੀ ਆਈਡੈਂਟੀਫਾਈ ਕਰਵਾਇਆ ਜਾ ਰਿਹਾ ਹੈ। ਜੇਕਰ ਅਜਿਹੀ ਕੋਈ ਵੀ ਪ੍ਰਾਪਰਟੀ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਫ੍ਰੀਜ ਕਰਵਾਇਆ ਜਾਵੇਗਾ। 

ਪਿਛਲੀ ਖ਼ਬਰ ਯਮਨ 'ਚ ਨਿਮਿਸ਼ਾ ਪ੍ਰਿਆ ਦੀ ਫਾਂ/ਸੀ ਦੀ ਸਜ਼ਾ ਫਿਲਹਾਲ ਟਲੀ ਅਗਲੀ ਖ਼ਬਰ ਵਰ੍ਹਦੇ ਮੀਂਹ 'ਚ ਛੱਤਰੀਆਂ ਲੈ ਕੇ ਧਰਨੇ 'ਤੇ ਡਟੀਆਂ ਮਹਿਲਾਵਾਂ