29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਪੱਖੇ ਨਾਲ ਲਟਕ ਕੇ ਵਿਅਕਤੀ ਨੇ ਲਿਆ ਫਾਹਾ

ਮਾਛੀਵਾੜਾ ਸਾਹਿਬ, 15 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸਰਹਿੰਦ ਨਹਿਰ ਕਿਨਾਰੇ ਵਸਦੇ ਪਿੰਡ ਗੜ੍ਹੀ ਤਰਖਾਣਾ ਵਿਖੇ...

ਅਜੀਤ ਡੈਸਕ 15-07-2025

ਮਾਛੀਵਾੜਾ ਸਾਹਿਬ, 15 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸਰਹਿੰਦ ਨਹਿਰ ਕਿਨਾਰੇ ਵਸਦੇ ਪਿੰਡ ਗੜ੍ਹੀ ਤਰਖਾਣਾ ਵਿਖੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਵਲੋਂ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ (62) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਮੇਲ ਸਿੰਘ ਜੋ ਕਿ ਟਰੱਕ ਡਰਾਈਵਰ ਸੀ ਅਤੇ ਘਰ ਵਿਚ ਪਿਛਲੇ ਕੁਝ ਸਮੇਂ ਤੋਂ ਇਕੱਲਾ ਹੀ ਰਹਿੰਦਾ ਸੀ। ਉਸ ਵਲੋਂ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ ਗਈ।

ਸਹਾਇਕ ਥਾਣੇਦਾਰ ਪਵਨਜੀਤ ਨੇ ਕਿਹਾ ਕਿ ਗੁਰਮੇਲ ਸਿੰਘ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀ ਹੈ। ਪੁਲਿਸ ਵਲੋਂ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ। 

ਪਿਛਲੀ ਖ਼ਬਰ ਨਸ਼ੇ 'ਚ ਧੁੱਤ ਵਿਅਕਤੀ ਨੇ ਲੁੱਟ ਦੀ ਵਾਰਦਾਤ ਕਰਕੇ ਕੀਤੀ ਹੱਥੋਪਾਈ ਅਗਲੀ ਖ਼ਬਰ 2 ਗਰਭਵਤੀ ਨੀਲ ਗਊਆਂ ਤੇ ਚਾਰ ਬੱਚਿਆਂ ਦਾ ਕਤਲ