26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨੰਬਰਦਾਰ ਪਰਮਜੀਤ ਸਿੰਘ ਰੰਧਾਵਾ ਸਹਿਕਾਰੀ ਸਭਾ ਲੌਂਗੋਵਾਲ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ

ਲੌਂਗੋਵਾਲ, 18 ਜੁਲਾਈ (ਸ.ਸ.ਖੰਨਾ, ਵਿਨੋਦ)-ਦੀ ਲੌਂਗੋਵਾਲ ਮਲਟੀਪਰਪਜ਼ ਕੋਆਪਰੇਟਿਵ ਐਗਰੀਕਲਚਰ ਸਰਵਿਸ...

ਅਜੀਤ ਡੈਸਕ 18-07-2025

ਲੌਂਗੋਵਾਲ, 18 ਜੁਲਾਈ  (ਸ.ਸ.ਖੰਨਾ, ਵਿਨੋਦ)-ਦੀ ਲੌਂਗੋਵਾਲ ਮਲਟੀਪਰਪਜ਼ ਕੋਆਪਰੇਟਿਵ ਐਗਰੀਕਲਚਰ ਸਰਵਿਸ ਸੇਵਾ ਸਭਾ ਦੀ ਚੋਣ ਬਹੁਮਤ ਨਾਲ ਹੋਈ। ਇਸ ਚੋਣ ਦੀ ਸਾਰੀ ਕਾਰਵਾਈ ਸਭਾ ਦੇ ਸਕੱਤਰ ਬਲਤੇਜ ਸਿੰਘ ਕੰਮੋਮਾਜਰਾ ਵਲੋਂ ਨੇਪਰੇ ਚਾੜ੍ਹੀ ਗਈ। ਇਸ ਚੋਣ ਦੀ ਵਿਲੱਖਣ ਗੱਲ ਇਹ ਰਹੀ ਕਿ ਇਹ ਚੋਣ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰੇ ਨੂੰ ਬਰਕਰਾਰ ਰੱਖਦਿਆਂ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ।

ਇਹ ਚੋਣ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਢਿੱਲੋਂ, ਰਾਜ ਸਿੰਘ ਰਾਜੂ, ਮੇਲਾ ਸਿੰਘ ਸੂਬੇਦਾਰ, ਅੰਮ੍ਰਿਤਪਾਲ ਸਿੰਘ ਸਿੱਧੂ, ਸੁਖਪਾਲ ਸਿੰਘ ਬਾਜਵਾ ਦੀ ਦੇਖ-ਰੇਖ ਹੇਠ ਕਰਵਾਈ ਗਈ ਅਤੇ ਇਸ ਚੋਣ ਨੂੰ ਸੁਹਿਰਦ ਭਰੇ ਮਾਹੌਲ ਤੱਕ ਪਹੁੰਚਾਉਣ ਲਈ ਪੰਜ ਮੈਂਬਰੀ ਕਮੇਟੀ ਵਾਲੇ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦਾ ਵੀ ਅਹਿਮ ਯੋਗਦਾਨ ਰਿਹਾ। ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਵੀ ਆਪਣੇ ਮੈਂਬਰਾਂ ਨੂੰ ਨਾਲ ਲੈ ਕੇ ਪੁੱਜੇ ਤੇ ਦੋਵੇਂ ਧਿਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸੁਸਾਇਟੀ ਦਾ ਕੰਮ ਸਹੀ ਤਰੀਕੇ ਨਾਲ ਚਲਾਉਣ ਲਈ ਯੋਗ ਉਪਰਾਲੇ ਕੀਤੇ ਜਾਣ ਦਾ ਅਹਿਦ ਕੀਤਾ। 

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਜ਼ਿਲ੍ਹੇ ਦੇ 2 ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਕਰਨਗੇ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ