28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅੱਜ ਤੱਕ ਅੱਤਵਾਦੀਆਂ ਨੂੰ ਫੜਿਆ ਜਾਂ ਬੇਅਸਰ ਨਹੀਂ ਕੀਤਾ ਗਿਆ- ਕਾਂਗਰਸ ਪ੍ਰਧਾਨ

ਨਵੀਂ ਦਿੱਲੀ, 21 ਜੁਲਾਈ- ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕ ਅਰਜੁਨ ਖੜਗੇ ਨੇ ਕਿਹਾ ਕਿ ਮੈਂ ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸੰਧੂਰ ’ਤੇ ਨਿਯਮ 267 ਦੇ ਤਹਿਤ...

ਅਜੀਤ ਡੈਸਕ 21-07-2025

ਨਵੀਂ ਦਿੱਲੀ, 21 ਜੁਲਾਈ- ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕ ਅਰਜੁਨ ਖੜਗੇ ਨੇ ਕਿਹਾ ਕਿ ਮੈਂ ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸੰਧੂਰ ’ਤੇ ਨਿਯਮ 267 ਦੇ ਤਹਿਤ ਨੋਟਿਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਅੱਤਵਾਦੀਆਂ ਨੂੰ ਫੜਿਆ ਜਾਂ ਬੇਅਸਰ ਨਹੀਂ ਕੀਤਾ ਗਿਆ ਹੈ। ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਹੈ।

ਸਰਕਾਰ ਨੂੰ ਸਾਨੂੰ ਇਸ ਬਾਰੇ ਸੂਚਿਤ ਕਰਨਾ ਚਾਹੀਦਾ ਹੈ ਕਿ ਕੀ ਹੋਇਆ ਹੈ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਇਕ ਬਿਆਨ ਦਿੱਤਾ ਸੀ ਕਿ ਇਹ ਇਕ ਖੁਫ਼ੀਆ ਅਸਫ਼ਲਤਾ ਸੀ ਤੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ 24 ਵਾਰ ਦਾਅਵਾ ਕੀਤਾ ਹੈ ਕਿ ਜੰਗਬੰਦੀ ਸਿਰਫ਼ ਉਨ੍ਹਾਂ ਦੇ ਦਖ਼ਲ ਕਾਰਨ ਹੋਈ ਹੈ।

ਪਿਛਲੀ ਖ਼ਬਰ ਮੁੰਬਈ ਲੋਕਲ ਟ੍ਰੇਨ ਧਮਾਕਾ: ਅਦਾਲਤ ਨੇ 12 ਵਿਅਕਤੀਆਂ ਨੂੰ ਕੀਤਾ ਬਰੀ ਅਗਲੀ ਖ਼ਬਰ ਕਾਂਗਰਸ ਸੰਸਦ ਮੈਂਬਰਾਂ ਵਲੋਂ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੂੰ ਜਨਮਦਿਨ ਦੀ ਵਧਾਈ