01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸ੍ਰੀ ਦਰਬਾਰ ਸਾਹਿਬ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ/ ਸੁਰਿੰਦਰਪਾਲ ਸਿੰਘ ਵਰਪਾਲ)- ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ ਹਨ। ਬੀਤੀ 14 ਜੁਲਾਈ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਵਿਸਫੋਟਕ....

ਅਜੀਤ ਡੈਸਕ 22-07-2025

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ/ ਸੁਰਿੰਦਰਪਾਲ ਸਿੰਘ ਵਰਪਾਲ))- ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ ਹਨ। ਬੀਤੀ 14 ਜੁਲਾਈ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਵਿਸਫੋਟਕ ਪਦਾਰਥਾਂ ਨਾਲ ਨੁਕਸਾਨ ਪਹੁੰਚਾਉਣ ਸੰਬੰਧੀ ਮਿਲ ਰਹੀਆਂ ਈ.ਮੇਲ ਧਮਕੀਆਂ ਤੋਂ ਬਾਅਦ ਮੁੱਖ ਮੰਤਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਕਰ ਮਿਲ ਰਹੀਆਂ ਧਮਕੀਆਂ ਸੰਬੰਧੀ ਗੱਲਬਾਤ ਕਰਨ ਦੀ ਵੀ ਸੰਭਾਵਨਾ ਹੈ ਅਤੇ ਇਸ ਉਪਰੰਤ ਉਹ ਮੀਡੀਆ ਨੂੰ ਸੰਬੋਧਨ ਵੀ ਕਰਨਗੇ।

ਹੁਣੇ-ਹੁਣੇ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੁਲਾਕਾਤ ਕਰ ਲਈ ਗਈ ਹੈ। ਸਮਝਿਆ ਜਾਂਦਾ ਹੈ ਕਿ ਇਸ ਦੌਰਾਨ ਦੋਵਾਂ ਆਗੂਆਂ ਵਲੋਂ ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਈਆਂ ਈਮੇਲ ਧਮਕੀਆਂ ਦਾ ਮਾਮਲਾ ਵਿਚਾਰਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅਜੇ ਗੁਪਤਾ ਅਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵੀ ਹਾਜ਼ਰ ਹਨ।

ਪਿਛਲੀ ਖ਼ਬਰ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਪੰਜਾਬ ਨੂੰ ਬਰਬਾਦ- ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਇਕ ਇੰਚ ਵੀ ਜ਼ਮੀਨ ਜਾਣ ਨਹੀਂ ਦੇਵੇਗਾ - ਸੁਖਬੀਰ ਸਿੰਘ ਬਾਦਲ