05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਰਾਜ ਸਭਾ ਤੇ ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਲਈ ਮੁਲਤਵੀ

ਨਵੀਂ ਦਿੱਲੀ, 23 ਜੁਲਾਈ-ਰਾਜ ਸਭਾ 24 ਜੁਲਾਈ ਨੂੰ ਸਵੇਰੇ 11 ਵਜੇ ਤੱਕ ਮੁਲਤਵੀ...

ਅਜੀਤ ਡੈਸਕ 23-07-2025

ਨਵੀਂ ਦਿੱਲੀ, 23 ਜੁਲਾਈ-ਰਾਜ ਸਭਾ 24 ਜੁਲਾਈ ਨੂੰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਲਗਾਤਾਰ ਹੰਗਾਮੇ ਕਾਰਨ ਲੋਕ ਸਭਾ ਵੀ ਕੱਲ੍ਹ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। 

ਦੱਸ ਦਈਏ ਕਿ ਅੱਜ ਬਿਹਾਰ ਵਿਚ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ 'ਤੇ ਚਰਚਾ ਦੀ ਮੰਗ ਕਰਦੇ ਹੋਏ ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨਾਂ ਨੇ ਦੋਵਾਂ ਸਦਨਾਂ ਵਿਚ ਕਾਰਵਾਈ ਨੂੰ ਰੋਕਿਆ ਹੈ। ਵਿਰੋਧੀ ਧਿਰ ਵਲੋਂ SIR 'ਤੇ ਚਰਚਾ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕਰਨ ਤੋਂ ਬਾਅਦ ਦੋਵੇਂ ਸਦਨਾਂ ਨੂੰ ਕੱਲ੍ਹ ਸਵੇਰੇ 11 ਵਜੇ ਤਕ ਲਈ ਮੁਲਤਵੀ ਕਰ ਦਿੱਤਾ ਹੈ।

 

ਪਿਛਲੀ ਖ਼ਬਰ ਸੀ.ਬੀ.ਆਈ. ਅਦਾਲਤ ਨੇ 1992 ਦੇ ਪੁਲਿਸ ਮੁਕਾਬਲੇ 'ਚ ਚੌਕੀ ਇੰਚਾਰਜ ਨੂੰ ਕੀਤਾ ਬਰੀ ਅਗਲੀ ਖ਼ਬਰ ਸੀ.ਬੀ.ਆਈ. ਅਦਾਲਤ ਨੇ 1993 ਦੇ ਫਰਜ਼ੀ ਮੁਕਾਬਲੇ 'ਚ ਤਤਕਾਲੀ ਇੰਸਪੈਕਟਰ ਨੂੰ ਸੁਣਾਈ ਸਜ਼ਾ