05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਪਿੰਡ ਨਿੱਕੂਵਾਲ ਦੇ ਨੌਜਵਾਨ ਦੀ ਸਰੀ ਵਿਖੇ ਦਿਲ ਦੀ ਧੜਕਣ ਰੁਕਣ ਨਾਲ ਮੌਤ

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਜੇ. ਐਸ. ਨਿੱਕੂਵਾਲ)-ਇਥੋਂ ਨੇੜਲੇ ਪਿੰਡ ਨਿੱਕੂਵਾਲ ਨਾਲ ਸੰਬੰਧਿਤ...

ਅਜੀਤ ਡੈਸਕ 23-07-2025

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਜੇ. ਐਸ. ਨਿੱਕੂਵਾਲ)-ਇਥੋਂ ਨੇੜਲੇ ਪਿੰਡ ਨਿੱਕੂਵਾਲ ਨਾਲ ਸੰਬੰਧਿਤ ਅਤੇ ਕੈਨੇਡਾ ਦੇ ਸਰੀ ਵਿਖੇ ਬਤੌਰ ਟਰਾਲਾ ਡਰਾਈਵਰ ਕੰਮ ਕਰ ਰਹੇ 35 ਸਾਲਾ ਨੌਜਵਾਨ ਪਰਵਿੰਦਰ ਸਿੰਘ ਪੰਮਾ ਦੀ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ। ਦੱਸਣਯੋਗ ਹੈ ਕਿ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਇਸ ਨੌਜਵਾਨ ਦਾ ਵਿਆਹ ਦੋ ਸਾਲ ਪਹਿਲਾਂ ਹੀ ਹੋਇਆ ਸੀ। ਇਸ ਨੌਜਵਾਨ ਦੇ ਪਿਤਾ ਬਲਦੇਵ ਸਿੰਘ ਸਾਬਕਾ ਫੌਜੀ ਹਨ ਜਿਨ੍ਹਾਂ ਨੇ ਆਪਣੀ ਸਮੁੱਚੀ ਜਾਇਦਾਦ ਵੇਚ ਕੇ 15 ਸਤੰਬਰ 2024 ਨੂੰ ਵਰਕ ਪਰਮਿਟ ਉਤੇ ਪਰਮਿੰਦਰ ਕੈਨੇਡਾ ਭੇਜਿਆ ਸੀ।

ਮ੍ਰਿਤਕ ਨੌਜਵਾਨ ਦੀ ਭੈਣ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਵਕੀਲ ਐਡਵੋਕੇਟ ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਪੰਮਾ ਕੈਨੇਡਾ ਦੇ ਸਰੀ ਦੀ ਕਲੇਰ ਟਰਾਂਸਪੋਰਟ ਵਿਚ ਬਤੌਰ ਟਰਾਲਾ ਡਰਾਈਵਰ ਕੰਮ ਕਰਦਾ ਸੀ। ਉਸ ਨੇ ਦੇਰ ਰਾਤ ਆਪਣੀ ਪਤਨੀ ਅਤੇ ਮਾਪਿਆਂ ਨਾਲ ਲੰਬਾ ਸਮਾਂ ਗੱਲਬਾਤ ਕੀਤੀ ਪਰ ਸਵੇਰ ਵੇਲੇ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਮਾ ਦੀ ਦਿਲ ਦੀ ਧੜਕਣ ਰੁਕ ਜਾਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਆਪਣੀ ਸਾਰੀ ਜ਼ਮੀਨ-ਜਾਇਦਾਦ ਵੇਚ ਕੇ ਪੰਮਾ ਨੂੰ ਕੈਨੇਡਾ ਭੇਜਿਆ ਸੀ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਨ੍ਹਾਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਭਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾਵੇ ਕਿਉਂਕਿ ਉਨ੍ਹਾਂ ਦਾ ਪਰਿਵਾਰ ਤਾਂ ਪਹਿਲਾਂ ਹੀ ਆਰਥਿਕ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। 

ਪਿਛਲੀ ਖ਼ਬਰ ਫੌਜਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਪੁੱਜੀਆਂ ਵੱਖ-ਵੱਖ ਸ਼ਖਸੀਅਤਾਂ ਅਗਲੀ ਖ਼ਬਰ ਮਹਿਲ ਕਲਾਂ : ਭਾਂਡੇ ਵੇਚਣ ਬਹਾਨੇ ਔਰਤ ਨੇ ਨਸ਼ੀਲੀ ਵਸਤੂ ਸੁੰਘਾ ਕੇ ਸੋਨੇ-ਚਾਂਦੀ ਦੇ ਗਹਿਣੇ ਕੀਤੇ ਚੋਰੀ