07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਨਸ਼ਾ ਤਸਕਰ ਦੇ ਘਰ ਚੱਲਿਆ ਪੀਲਾ ਪੰਜਾ

ਜਲੰਧਰ, 24 ਜੁਲਾਈ- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੁਲਿਸ ਅਤੇ ਨਗਰ ਨਿਗਮ ਪ੍ਰਸ਼ਾਸਨ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਿਹਾ....

ਅਜੀਤ ਡੈਸਕ 24-07-2025

ਜਲੰਧਰ, 24 ਜੁਲਾਈ- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੁਲਿਸ ਅਤੇ ਨਗਰ ਨਿਗਮ ਪ੍ਰਸ਼ਾਸਨ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਿਹਾ ਹੈ। ਸਾਂਝੇ ਆਪ੍ਰੇਸ਼ਨ ਦੌਰਾਨ ਹਰਦਿਆਲ ਨਗਰ ਵਿਚ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਗਈ। ਨਗਰ ਨਿਗਮ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਇਕ ਵਿਅਕਤੀ ਦੇ ਘਰ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ੇ ’ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ।


ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਕਈ ਨੋਟਿਸ ਜਾਰੀ ਕੀਤੇ ਗਏ ਸਨ, ਪਰ ਉਸ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ, ਜਿਸ ਕਾਰਨ ਅੱਜ ਪੁਲਿਸ ਦੀ ਅਗਵਾਈ ਹੇਠ ਉਕਤ ਵਿਅਕਤੀ ਦੇ ਘਰ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਢਾਹਿਆ ਜਾ ਰਿਹਾ ਹੈ। ਦੂਜੇ ਪਾਸੇ, ਏ.ਸੀ.ਪੀ. ਆਤਿਸ਼ ਭਾਟੀਆ ਨੇ ਦੱਸਿਆ ਕਿ ਉਕਤ ਵਿਅਕਤੀ ਤਸਕਰ ਹੈ ਅਤੇ ਉਸ ਵਿਰੁੱਧ 20 ਮਾਮਲੇ ਦਰਜ ਹਨ।

ਉਕਤ ਵਿਅਕਤੀ ਦੀ ਪਛਾਣ ਵਿਜੇ ਕੁਮਾਰ ਉਰਫ ਲੱਡੂ ਪੁੱਤਰ ਜਗਦੇਵ ਸਿੰਘ ਵਾਸੀ ਹਰਦਿਆਲ ਨਗਰ ਵਜੋਂ ਹੋਈ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਤਸਕਰ ਦਾ ਪੂਰਾ ਪਰਿਵਾਰ ਕਪੂਰਥਲਾ ਜੇਲ੍ਹ ਵਿਚ ਬੰਦ ਹੈ।

ਪਿਛਲੀ ਖ਼ਬਰ ਸਕਾਰਪਿਓ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਬਿਜ਼ਲੀ ਮੁਲਾਜ਼ਮ ਦੀ ਮੌਤ ਅਗਲੀ ਖ਼ਬਰ ਅਸ਼ਵਨੀ ਸ਼ਰਮਾ ਨੇ ਕੀਤੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ