11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਮਨੀਪੁਰ ਵਿਚ ਛੇ ਮਹੀਨਿਆਂ ਲਈ ਵਧਾਇਆ ਜਾਵੇਗਾ ਰਾਸ਼ਟਰਪਤੀ ਸ਼ਾਸਨ

ਨਵੀਂ ਦਿੱਲੀ, 25 ਜੁਲਾਈ - ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਛੇ ਮਹੀਨਿਆਂ ਲਈ ਵਧਾਇਆ ਜਾਵੇਗਾ, ਜੋ 13 ਅਗਸਤ, 2025 ਤੋਂ ਪ੍ਰਭਾਵੀ ਹੋਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਇਸ ਸੰਬੰਧ...

ਅਜੀਤ ਡੈਸਕ 25-07-2025

ਨਵੀਂ ਦਿੱਲੀ, 25 ਜੁਲਾਈ - ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਛੇ ਮਹੀਨਿਆਂ ਲਈ ਵਧਾਇਆ ਜਾਵੇਗਾ, ਜੋ 13 ਅਗਸਤ, 2025 ਤੋਂ ਪ੍ਰਭਾਵੀ ਹੋਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਇਸ ਸੰਬੰਧ ਵਿਚ ਦਿੱਤੇ ਗਏ ਵਿਧਾਨਕ ਮਤੇ ਨੂੰ ਰਾਜ ਸਭਾ ਵਿਚ ਪ੍ਰਵਾਨ ਕਰ ਲਿਆ ਗਿਆ।

ਵਿਧਾਨਕ ਮਤੇ ਵਿਚ ਕਿਹਾ ਗਿਆ ਹੈ- "ਇਹ ਸਦਨ ਸੰਵਿਧਾਨ ਦੀ ਧਾਰਾ 356 ਦੇ ਤਹਿਤ ਮਨੀਪੁਰ ਦੇ ਸੰਬੰਧ ਵਿਚ 13 ਫਰਵਰੀ, 2025 ਨੂੰ ਰਾਸ਼ਟਰਪਤੀ ਵਲੋਂ ਜਾਰੀ ਕੀਤੇ ਗਏ ਐਲਾਨ ਨੂੰ 13 ਅਗਸਤ, 2025 ਤੋਂ ਛੇ ਮਹੀਨਿਆਂ ਦੀ ਮਿਆਦ ਲਈ ਜਾਰੀ ਰੱਖਣ ਨੂੰ ਮਨਜ਼ੂਰੀ ਦਿੰਦਾ ਹੈ।"ਸੰਵਿਧਾਨ ਦੀ ਧਾਰਾ 356 (3) ਦੇ ਤਹਿਤ, ਸੰਸਦ ਦੀ ਪ੍ਰਵਾਨਗੀ ਨਾਲ ਰਾਸ਼ਟਰਪਤੀ ਸ਼ਾਸਨ ਨੂੰ ਛੇ ਮਹੀਨਿਆਂ ਲਈ ਵਧਾਇਆ ਜਾ ਸਕਦਾ ਹੈ।ਇਹ ਤਿੰਨ ਸਾਲਾਂ ਤੱਕ ਕੀਤਾ ਜਾ ਸਕਦਾ ਹੈ।
9 ਫਰਵਰੀ, 2025 ਨੂੰ ਮੁੱਖ ਮੰਤਰੀ ਐਨ. ਬੀਰੇਨ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਮਨੀਪੁਰ ਵਿਚ 13 ਫਰਵਰੀ ਨੂੰ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਸੀ।

ਪਿਛਲੀ ਖ਼ਬਰ 'ਆਪ' ਵਿਧਾਇਕ ਕੁਲਵੰਤ ਸਿੰਘ ਵਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਅਗਲੀ ਖ਼ਬਰ ਰਾਜਸਥਾਨ ਸਕੂਲ ਹਾਦਸਾ: ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ