11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

'ਆਪ' ਵਿਧਾਇਕ ਕੁਲਵੰਤ ਸਿੰਘ ਵਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ

ਚੰਡੀਗੜ੍ਹ, 25 ਜੁਲਾਈ (ਸੰਦੀਪ) - ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ...

ਅਜੀਤ ਡੈਸਕ 25-07-2025

ਚੰਡੀਗੜ੍ਹ, 25 ਜੁਲਾਈ (ਸੰਦੀਪ) - ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜ਼ਿੰਮੇਵਾਰੀ ਸੰਭਾਲਣ ਤੋਂ ਕੁਝ ਦਿਨ ਬਾਅਦ ਹੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ। ਹੁਣ ਐਸੋਸੀਏਸ਼ਨ ਨੂੰ ਅਗਲੇ 15 ਦਿਨਾਂ ਦੇ ਅੰਦਰ ਇਕ ਨਵਾਂ ਜਨਰਲ ਸਕੱਤਰ ਚੁਣਨਾ ਪਵੇਗਾ।

ਕੁਲਵੰਤ ਸਿੰਘ ਰਾਜਨੀਤੀ ਵਿਚ ਇਕ ਜਾਣਿਆ-ਪਛਾਣਿਆ ਨਾਮ ਹੋ ਸਕਦਾ ਹੈ, ਪਰ ਉਹ ਕ੍ਰਿਕਟ ਪ੍ਰਸ਼ਾਸਨ ਵਿਚ ਇਕ ਨਵਾਂ ਚਿਹਰਾ ਸੀ। 2022 ਦੇ ਆਪਣੇ ਚੋਣ ਹਲਫ਼ਨਾਮੇ ਅਨੁਸਾਰ, ਉਹ ਪੰਜਾਬ ਦੇ ਸਭ ਤੋਂ ਅਮੀਰ ਵਿਧਾਇਕਾਂ ਵਿਚੋਂ ਇਕ ਹਨ ਅਤੇ ਉਨ੍ਹਾਂ ਕੋਲ 251 ਕਰੋੜ ਰੁਪਏ ਦੀ ਜਾਇਦਾਦ ਹੈ। ਪਹਿਲਾਂ, ਉਹ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਸਰਗਰਮ ਸਨ, ਪਰ 2022 ਦੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਜਿੱਤੇ ਸਨ।

ਪਿਛਲੀ ਖ਼ਬਰ ਮਾਮਲਾ ਸਾਵਰਕਰ ਵਿਰੁੱਧ ਵਿਵਾਦਪੂਰਨ ਦਾ : ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਵਿਰੁੱਧ ਸੰਮਨ 'ਤੇ ਰੋਕ ਦਾ ਅੰਤਰਿਮ ਆਦੇਸ਼... ਅਗਲੀ ਖ਼ਬਰ ਮਨੀਪੁਰ ਵਿਚ ਛੇ ਮਹੀਨਿਆਂ ਲਈ ਵਧਾਇਆ ਜਾਵੇਗਾ ਰਾਸ਼ਟਰਪਤੀ ਸ਼ਾਸਨ