11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2025

ਮਾਮਲਾ ਸਾਵਰਕਰ ਵਿਰੁੱਧ ਵਿਵਾਦਪੂਰਨ ਦਾ : ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਵਿਰੁੱਧ ਸੰਮਨ 'ਤੇ ਰੋਕ ਦਾ ਅੰਤਰਿਮ ਆਦੇਸ਼ ਬਰਕਰਾਰ

ਨਵੀਂ ਦਿੱਲੀ, 25 ਜੁਲਾਈ - ਸੁਪਰੀਮ ਕੋਰਟ ਨੇ 2022 ਵਿਚ 'ਭਾਰਤ ਜੋੜੋ ਯਾਤਰਾ' ਦੌਰਾਨ ਵਿਨਾਇਕ ਦਾਮੋਦਰ ਸਾਵਰਕਰ ਵਿਰੁੱਧ ਵਿਵਾਦਪੂਰਨ ਟਿੱਪਣੀ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਜਾਰੀ ਕੀਤੇ ਗਏ ਸੰਮਨ...

ਅਜੀਤ ਡੈਸਕ 25-07-2025

ਨਵੀਂ ਦਿੱਲੀ, 25 ਜੁਲਾਈ - ਸੁਪਰੀਮ ਕੋਰਟ ਨੇ 2022 ਵਿਚ 'ਭਾਰਤ ਜੋੜੋ ਯਾਤਰਾ' ਦੌਰਾਨ ਵਿਨਾਇਕ ਦਾਮੋਦਰ ਸਾਵਰਕਰ ਵਿਰੁੱਧ ਵਿਵਾਦਪੂਰਨ ਟਿੱਪਣੀ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਜਾਰੀ ਕੀਤੇ ਗਏ ਸੰਮਨ 'ਤੇ ਰੋਕ ਲਗਾਉਣ ਵਾਲੇ ਆਪਣੇ ਅੰਤਰਿਮ ਆਦੇਸ਼ ਨੂੰ ਵਧਾ ਦਿੱਤਾ ਹੈ।
ਇਹ ਮਾਮਲਾ 2022 ਵਿਚ ਵਿਨਾਇਕ ਦਾਮੋਦਰ ਸਾਵਰਕਰ 'ਤੇ ਕੀਤੀ ਗਈ ਟਿੱਪਣੀ ਨਾਲ ਸੰਬੰਧਿਤ ਹੈ। ਜਸਟਿਸ ਦੀਪਾਂਕਰ ਦੱਤਾ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਮਾਮਲੇ ਵਿਚ ਮੁਲਤਵੀ ਕਰਨ ਦੀ ਮੰਗ ਨੂੰ ਸਵੀਕਾਰ ਕਰ ਲਿਆ ਅਤੇ ਸੁਣਵਾਈ ਚਾਰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਉੱਤਰ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਗਰਿਮਾ ਪ੍ਰਸਾਦ ਨੇ ਅਦਾਲਤ ਨੂੰ ਦੱਸਿਆ ਕਿ ਰਾਜ ਨੇ ਰਾਹੁਲ ਗਾਂਧੀ ਦੀ ਪਟੀਸ਼ਨ 'ਤੇ ਜਵਾਬ ਦਾਇਰ ਕਰ ਦਿੱਤਾ ਹੈ।

ਪਿਛਲੀ ਖ਼ਬਰ ਅਮਨੀਤ ਕੋਂਡਲ ਐਸ.ਐਸ.ਪੀ. ਬਠਿੰਡਾ ਵਲੋਂ ਆਪਣੀ ਪੀ.ਸੀ.ਆਰ. ਟੀਮ ਸਮੇਤ ਮੁੱਖ ਮੰਤਰੀ ਨਾਲ ਮੁਲਾਕਾਤ ਅਗਲੀ ਖ਼ਬਰ 'ਆਪ' ਵਿਧਾਇਕ ਕੁਲਵੰਤ ਸਿੰਘ ਵਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ