30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਕੁੱਟਮਾਰ ਦਾ ਸ਼ਿਕਾਰ ਜ਼ਿੰਬਾਬਵੇ ਦੇ ਵਿਦਿਆਰਥੀ ਨੇ ਜ਼ਖਮੀ ਦੌਰਾਨ ਤੋੜਿਆ ਦਮ

ਤਲਵੰਡੀ ਸਾਬੋ, (ਬਠਿੰਡਾ), 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੀ 13 ਅਗਸਤ ਨੂੰ ਕੁਝ ਵਿਅਕਤੀਆਂ ਵਲੋਂ ਕੀਤੇ ਹਮਲੇ ’ਚ ਗੰਭੀਰ ਜ਼ਖਮੀ ਹੋਏ ਸਥਾਨਕ ਇਕ ਨਿੱਜੀ ਯੂਨੀਵਰਸਿਟੀ ’ਚ...

ਅਜੀਤ ਡੈਸਕ 21-08-2025

ਤਲਵੰਡੀ ਸਾਬੋ, (ਬਠਿੰਡਾ), 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੀ 13 ਅਗਸਤ ਨੂੰ ਕੁਝ ਵਿਅਕਤੀਆਂ ਵਲੋਂ ਕੀਤੇ ਹਮਲੇ ’ਚ ਗੰਭੀਰ ਜ਼ਖਮੀ ਹੋਏ ਸਥਾਨਕ ਇਕ ਨਿੱਜੀ ਯੂਨੀਵਰਸਿਟੀ ’ਚ ਬੀ.ਐਸ. ਸੀ. ਦੀ ਪੜਾਈ ਕਰਦੇ ਜ਼ਿੰਬਾਬਵੇ ਦੇਸ਼ ਦੇ ਵਿਦਿਆਰਥੀ ਜਿਵਿਆ ਲੀਰੌਏ ਦੀ ਅੱਜ ਇਲਾਜ ਦੌਰਾਨ ਏਮਜ਼ ਬਠਿੰਡਾ ’ਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਉਕਤ ਵਿਦੇਸ਼ੀ ਮੂਲ ਦੇ ਵਿਦਿਆਰਥੀ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਐੱਸ. ਪੀ. (ਜਾਂਚ) ਬਠਿੰਡਾ ਜਸਮੀਤ ਸਿੰਘ ਸਾਹੀਵਾਲ ਨੇ ਦੱਸਿਆ ਕਿ ਹਮਲੇ ਦੇ ਬਾਅਦ ਤੋਂ ਹੀ ਜ਼ਿੰਬਾਬਵੇ ਦਾ ਉਕਤ ਵਿਦਿਆਰਥੀ ਏਮਜ਼ ਬਠਿੰਡਾ ’ਚ ਜ਼ੇਰੇ ਇਲਾਜ ਸੀ ਅਤੇ ਅੱਜ ਕੁਝ ਸਮਾਂ ਪਹਿਲਾਂ ਹੀ ਉਸ ਨੇ ਦਮ ਤੋੜ ਦਿੱਤਾ।

ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਿਕ ਉੱਕਤ ਮਾਮਲੇ ’ਚ ਹੁਣ ਤੱਕ ਕੁੱਲ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਕ ਵਿਅਕਤੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗੁਰੂ ਕਾਸ਼ੀ ਯੂਨੀਵਰਸਿਟੀ ’ਚ ਪੜਦੇ ਵਿਦੇਸ਼ੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਜਾਣ ’ਤੇ ਯੂਨੀਵਰਸਿਟੀ ’ਚ ਪੜਦੇ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੇ ਦੁੱਖ ਪ੍ਰਗਟ ਕੀਤਾ ਹੈ।

ਪਿਛਲੀ ਖ਼ਬਰ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਲਗਾਏ ਕੈਂਪ ਨੂੰ ਲੈ ਕੇ ਪੁਲਿਸ ਨੇ ਭਾਜਪਾ ਆਗੂਆਂ ਨੂੰ ਹਿਰਾਸਤ 'ਚ ਲਿਆ ਅਗਲੀ ਖ਼ਬਰ ਨੌਜਵਾਨ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ